IMG-LOGO
ਹੋਮ ਪੰਜਾਬ: ਗੁਰਦਾਸਪੁਰ ‘ਚ ਦੋ ਕਾਰਾਂ ਦੀ ਭਿਆਨਕ ਟੱਕਰ, ਸਕਾਰਪੀਓ ਸਵਾਰ ਨੌਜਵਾਨ...

ਗੁਰਦਾਸਪੁਰ ‘ਚ ਦੋ ਕਾਰਾਂ ਦੀ ਭਿਆਨਕ ਟੱਕਰ, ਸਕਾਰਪੀਓ ਸਵਾਰ ਨੌਜਵਾਨ ਦੀ ਮੌਤ; 2 ਜ਼ਖ਼ਮੀ, CCTV ‘ਚ ਕੈਦ ਹੋਇਆ ਹਾਦਸਾ

Admin User - Sep 27, 2026 04:39 PM
IMG

ਗੁਰਦਾਸਪੁਰ ਦੇ ਹਰਦੋਛੰਨੀ ਰੋਡ ਬਾਈਪਾਸ ’ਤੇ ਜਲਵਾ ਹਵੇਲੀ ਨੇੜੇ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮਾਰੂਤੀ ਅਤੇ ਮਹਿੰਦਰਾ ਸਕਾਰਪੀਓ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਸਕਾਰਪੀਓ ਸਵਾਰ 35 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਦੀਆਂ ਤਸਵੀਰਾਂ ਨੇੜਲੇ CCTV ਕੈਮਰੇ ਵਿੱਚ ਵੀ ਕੈਦ ਹੋਈਆਂ ਹਨ।

ਜਾਣਕਾਰੀ ਮੁਤਾਬਕ ਦੋਵੇਂ ਵਾਹਨ ਤੇਜ਼ ਰਫ਼ਤਾਰ ਨਾਲ ਆ ਰਹੇ ਸਨ। ਬਾਈਪਾਸ ਦੇ ਚੌਰਾਹੇ ਨੇੜੇ ਮੋੜ ਕੱਟਣ ਦੌਰਾਨ ਦੋਵਾਂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਸਕਾਰਪੀਓ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਈ।

ਹਾਦਸੇ ਵਿੱਚ ਪਿੰਡ ਨਵੀਂ ਕਥਿਆਲੀ ਦੇ ਰਹਿਣ ਵਾਲੇ ਸਤਵੰਤ ਸਿੰਘ ਉਰਫ਼ ਬਾਊ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਸਤਵੰਤ ਸਿੰਘ ਦੋ ਛੋਟੇ ਬੱਚਿਆਂ ਦੇ ਪਿਤਾ ਸਨ। ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ।

ਇਸ ਦੌਰਾਨ ਐੱਸ-ਕਰਾਸ ਕਾਰ ਵਿੱਚ ਸਵਾਰ ਦੋ ਨੌਜਵਾਨ ਵੀ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਮੁਖੀ ਅਮਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ CCTV ਫੁੱਟੇਜ ਵੀ ਕਬਜ਼ੇ ਵਿੱਚ ਲਈ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.