IMG-LOGO
ਹੋਮ ਪੰਜਾਬ: ਮੋਗਾ ‘ਚ ਵਿਜੀਲੈਂਸ ਦੀ ਕਾਰਵਾਈ, ਕੋਟ ਈਸੇ ਖਾਂ ਦੀ SHO...

ਮੋਗਾ ‘ਚ ਵਿਜੀਲੈਂਸ ਦੀ ਕਾਰਵਾਈ, ਕੋਟ ਈਸੇ ਖਾਂ ਦੀ SHO ਤੇ ਗੰਨਮੈਨ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ

Admin User - Sep 27, 2026 05:16 PM
IMG

ਮੋਗਾ ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ ਵਿਖੇ ਕਾਰਵਾਈ ਕਰਦਿਆਂ SHO ਇੰਸਪੈਕਟਰ ਸੁਨੀਤਾ ਰਾਣੀ ਅਤੇ ਉਨ੍ਹਾਂ ਦੇ ਗੰਨਮੈਨ PHG ਗੁਰਅਵਤਾਰ ਸਿੰਘ ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਸ਼ਿਕਾਇਤ ਮੁਤਾਬਕ, ਪੁਲਿਸ ਕੇਸ ਵਿੱਚ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ ਇੱਕ ਵਿਅਕਤੀ ਤੋਂ ਪਹਿਲਾਂ 1 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਬਾਅਦ ਵਿੱਚ ਇਹ ਰਕਮ 70 ਹਜ਼ਾਰ ਰੁਪਏ ਵਿੱਚ ਤੈਅ ਹੋਈ। ਇਸ ਵਿੱਚੋਂ 20 ਹਜ਼ਾਰ ਰੁਪਏ ਪਹਿਲਾਂ ਹੀ ਲਏ ਜਾ ਚੁੱਕੇ ਸਨ, ਜਦਕਿ ਬਾਕੀ 50 ਹਜ਼ਾਰ ਰੁਪਏ ਲੈਣ ਸਮੇਂ ਵਿਜੀਲੈਂਸ ਟੀਮ ਨੇ ਗੰਨਮੈਨ ਗੁਰਅਵਤਾਰ ਸਿੰਘ ਨੂੰ ਕਾਬੂ ਕਰ ਲਿਆ।

ਵਿਜੀਲੈਂਸ ਅਨੁਸਾਰ, ਮੁੱਢਲੀ ਪੁੱਛਗਿੱਛ ਦੌਰਾਨ ਗੰਨਮੈਨ ਨੇ ਦੱਸਿਆ ਕਿ ਬਾਕੀ ਰਕਮ SHO ਸੁਨੀਤਾ ਰਾਣੀ ਨੂੰ ਦਿੱਤੀ ਜਾਣੀ ਸੀ। ਇਸ ਤੋਂ ਬਾਅਦ ਟੀਮ ਨੇ ਕਾਰਵਾਈ ਕਰਦਿਆਂ ਮਹਿਲਾ SHO ਨੂੰ ਵੀ ਰਕਮ ਹਾਸਲ ਕਰਦਿਆਂ ਗ੍ਰਿਫ਼ਤਾਰ ਕਰ ਲਿਆ।

ਇਹ ਕਾਰਵਾਈ ਪਿੰਡ ਨੂਰਪੁਰਾ ਹਕੀਮਾਂ ਦੇ ਵਸਨੀਕ ਰਾਜਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਮੋਬਾਈਲ ਵਿੱਚ ਰਿਕਾਰਡ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਵਿਜੀਲੈਂਸ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਜਾਲ ਵਿਛਾ ਕੇ ਕਾਰਵਾਈ ਨੂੰ ਅੰਜਾਮ ਦਿੱਤਾ।

ਗ੍ਰਿਫ਼ਤਾਰੀ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ SHO ਸੁਨੀਤਾ ਰਾਣੀ ਨੇ ਕਿਹਾ, “ਆਲ ਇਜ਼ ਵੈੱਲ… ਨਿਊ ਚੈਪਟਰ ਆਫ਼ ਲਾਈਫ਼ ਇਜ਼ ਸਟਾਰਟਿਡ।” ਵਿਜੀਲੈਂਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.