ਤਾਜਾ ਖਬਰਾਂ
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਟੈਕਨਾਲੋਜੀ ਵਿਭਾਗ ਦੇ ਐਮ.ਫਾਰਮ (ਫਾਰਮਾਸਿਊਟਿਕਸ) ਦੇ ਵਿਦਿਆਰਥੀ ਅਨਮੋਲ ਰਾਜਨ ਨੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੂੰ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ, ਖੋਜ ਪ੍ਰਤੀ ਸਮਰਪਣ ਅਤੇ ਫਾਰਮਾਸਿਊਟੀਕਲ ਸਾਇੰਸਜ਼ ਵਿੱਚ ਯੋਗਦਾਨ ਲਈ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ (ISTE) ਦੇ ਬੈਸਟ ਸਟੂਡੈਂਟ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ISTE ਸਟੂਡੈਂਟ ਕਨਵੈਨਸ਼ਨ-2026 ਦੌਰਾਨ ਪ੍ਰਦਾਨ ਕੀਤਾ ਗਿਆ, ਜਿਸ ਦੀ ਮੇਜ਼ਬਾਨੀ ਐਮ.ਆਈ.ਈ.ਟੀ., ਜੰਮੂ ਵੱਲੋਂ ਕੀਤੀ ਗਈ। ਇਸ ਦੌਰਾਨ ਅਨਮੋਲ ਰਾਜਨ ਦੀ ਅਕਾਦਮਿਕ ਉਪਲਬਧੀਆਂ, ਖੋਜ ਕਾਰਜਾਂ ਅਤੇ ਪੇਸ਼ੇਵਰ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਾਨਤਾ ਦਿੱਤੀ ਗਈ।
ਪ੍ਰੋ. ਆਸ਼ੀਸ਼ ਬਾਲਦੀ ਅਤੇ ਡਾ. ਯਾਦਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਅਨਮੋਲ ਰਾਜਨ ਨੇ ਅਕਾਦਮਿਕ ਅਤੇ ਖੋਜ ਖੇਤਰ ਵਿੱਚ ਸਰਗਰਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਵਧਾਈ ਦਿੰਦਿਆਂ ਇਸ ਨੂੰ ਸੰਸਥਾ ਲਈ ਮਾਣ ਵਾਲੀ ਉਪਲਬਧੀ ਕਰਾਰ ਦਿੱਤਾ।
ਇਸ ਦੇ ਨਾਲ ਹੀ ਯੂਨੀਵਰਸਿਟੀ ਅਧਿਕਾਰੀਆਂ ਨੇ ਪ੍ਰੋ. ਆਸ਼ੀਸ਼ ਬਾਲਦੀ ਅਤੇ ਡਾ. ਯਾਦਵਿੰਦਰ ਪਾਲ ਸ਼ਰਮਾ ਨੂੰ ਵੀ ਉਨ੍ਹਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਉਨ੍ਹਾਂ ਦੇ ਅਕਾਦਮਿਕ ਤੇ ਖੋਜ ਕਾਰਜਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Get all latest content delivered to your email a few times a month.