IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਅਮਰੀਕੀ ਰਾਜਦੂਤ ਸਰਜੀਓ ਗੋਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ...

ਅਮਰੀਕੀ ਰਾਜਦੂਤ ਸਰਜੀਓ ਗੋਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Admin User - Sep 28, 2026 01:58 PM
IMG

ਅੰਮ੍ਰਿਤਸਰ : ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ । ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਅਤੇ ਸੀਨੀਅਰ ਅਧਿਕਾਰੀ ਵੀ ਸਨ। ਸ੍ਰੀ ਦਰਬਾਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਮਰੀਕੀ ਰਾਜਦੂਤ ਸਰਜੀਓ ਗੋਰ 15 ਸਾਲਾਂ ਵਿੱਚ ਦੂਜੀ ਵਾਰ ਸ੍ਰੀ ਦਰਬਾਰ ਸਾਹਿਬ ਆਏ ਹਨ। ਇਸ ਫੇਰੀ ਦੌਰਾਨ ਉਨ੍ਹਾਂ ਨੇ ਮਿੱਠੀਆਂ ਯਾਦਾਂ ਸਾਂਝੀਆਂ ਕੀਤੀਆਂ। ਧਾਮੀ ਨੇ ਦੱਸਿਆ ਕਿ ਰਾਜਦੂਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਅਤੇ ਸਿੱਖ ਭਾਈਚਾਰੇ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ।

ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜਦੂਤ ਨੂੰ ਕੋਈ ਰਸਮੀ ਮੰਗ ਪੱਤਰ ਨਹੀਂ ਸੌਂਪਿਆ ਗਿਆ। ਇਸ ਤੋਂ ਇਲਾਵਾ, ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਨਾਲ ਸਬੰਧਤ ਇੱਕ ਨਫ਼ਰਤ ਭਰੀ ਤਸਵੀਰ/ਸਮੱਗਰੀ ਸਬੰਧੀ ਅਮਰੀਕੀ ਅਧਿਕਾਰੀਆਂ ਨੂੰ ਇੱਕ ਈਮੇਲ ਭੇਜਿਆ ਸੀ, ਜਿਸਦਾ ਤੁਰੰਤ ਹੱਲ ਕੀਤਾ ਗਿਆ ਅਤੇ ਸਮੱਗਰੀ ਨੂੰ ਹਟਾ ਦਿੱਤਾ ਗਿਆ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਾਰੀ ਮਨੁੱਖਤਾ ਨੂੰ ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਅਮਰੀਕੀ ਰਾਜਦੂਤ ਨਾਲ ਸਿੱਖ ਗੁਰੂਆਂ ਦੁਆਰਾ ਦੱਸੇ ਗਏ ਸਮਾਨਤਾ ਦੇ ਸਿਧਾਂਤਾਂ ਅਤੇ ਅਮਰੀਕਾ ਦੇ ਆਜ਼ਾਦੀ ਦੇ ਐਲਾਨਨਾਮੇ ਵਿੱਚ ਦਰਜ ਸਮਾਨਤਾ ਦੀਆਂ ਕਦਰਾਂ-ਕੀਮਤਾਂ ਬਾਰੇ ਚਰਚਾ ਕੀਤੀ। ਗੱਲਬਾਤ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਹਵਾਲਾ ਦਿੰਦੇ ਹੋਏ ਇਹ ਗੱਲ ਸਾਹਮਣੇ ਆਈ ਕਿ ਅਮਰੀਕੀ ਅਫ਼ਸਰਾਂ ਨੇ ਉਨ੍ਹਾਂ ਦੀ ਫੌਜ ਵਿੱਚ ਸੇਵਾ ਨਿਭਾਈ ਸੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.