ਤਾਜਾ ਖਬਰਾਂ
ਚੰਡੀਗੜ੍ਹ : ਚੰਡੀਗੜ੍ਹ ਦੀ ਇੱਕ ਅਦਾਲਤ ਨੇ ਅੱਜ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਦੇ ਮਾਮਲੇ ਦੀ ਸੁਣਵਾਈ ਕੀਤੀ। ਏਅਰਟੈੱਲ ਦੇ ਨੋਡਲ ਅਫਸਰ ਨੇ ਅਦਾਲਤ ਵਿੱਚ ਰਿਕਾਰਡ ਦੀਆਂ ਕਾਪੀਆਂ ਜਮ੍ਹਾਂ ਕਰਵਾਈਆਂ। ਪਿਛਲੀ ਗਵਾਹੀ ਵਿੱਚ ਸਰਕਾਰੀ ਗਵਾਹ ਆਕਾਸ਼ ਬੱਤਾ ਦੀ ਅੰਸ਼ਕ ਗਵਾਹੀ ਦਰਜ ਕੀਤੀ ਗਈ ਸੀ। ਗਵਾਹ ਨੇ ਆਪਣੇ ਪੁੱਤਰ ਦੇ ਜਨਮਦਿਨ ਦੀਆਂ ਤਿਆਰੀਆਂ ਵਿੱਚ ਹਿੱਸਾ ਲੈਣ ਲਈ ਪਿੰਡ ਵਾਪਸ ਜਾਣ ਦੀ ਬੇਨਤੀ ਕੀਤੀ, ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਉਸਦੀ ਅਗਲੀ ਗਵਾਹੀ 1 ਅਕਤੂਬਰ ਅਤੇ 5 ਅਕਤੂਬਰ, 2026 ਨੂੰ ਨਿਰਧਾਰਤ ਕੀਤੀ।
ਮੁਲਜ਼ਮ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਦੇ ਮਾਮਲੇ ਵਿੱਚ, ਮੰਡੀ ਗੋਬਿੰਦਗੜ੍ਹ (ਫਤਿਹਗੜ੍ਹ ਸਾਹਿਬ) ਪੁਲਿਸ ਸਟੇਸ਼ਨ ਦੇ ਤਤਕਾਲੀ ਐਸਐਚਓ ਇੰਸਪੈਕਟਰ ਸੰਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਦਫ਼ਤਰ ਤੋਂ ਸੀਲਬੰਦ ਲਿਫਾਫੇ ਵਿੱਚ ਇੱਕ ਪੱਤਰ ਪੇਸ਼ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਣੀ ਹੈ।
Get all latest content delivered to your email a few times a month.