IMG-LOGO
ਹੋਮ ਪੰਜਾਬ: ਹੁਸ਼ਿਆਰਪੁਰ ‘ਚ ਧਾਮੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ, ਤਰਸੇਮ ਸਿੰਘ ਨੇ...

ਹੁਸ਼ਿਆਰਪੁਰ ‘ਚ ਧਾਮੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ, ਤਰਸੇਮ ਸਿੰਘ ਨੇ SGPC ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

Admin User - Sep 28, 2026 03:44 PM
IMG

ਹੁਸ਼ਿਆਰਪੁਰ ਵਿੱਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ‘ਵਾਰਿਸ ਪੰਜਾਬ ਦੇ’ ਸਮਰਥਕਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਜਬਰ-ਜਨਾਹ ਮਾਮਲੇ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ। ਸਥਿਤੀ ਦੇ ਮੱਦੇਨਜ਼ਰ ਪੁਲਿਸ ਨੇ ਧਾਮੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਵਧਾਉਂਦਿਆਂ ਬੈਰੀਕੇਡਿੰਗ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਕੁਝ ਦੂਰੀ ‘ਤੇ ਰੋਕ ਦਿੱਤਾ।

ਪ੍ਰਦਰਸ਼ਨ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਸ਼ਾਮਲ ਹੋਏ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ SGPC ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਤਰਸੇਮ ਸਿੰਘ ਨੇ SGPC ਦੇ ਪ੍ਰਬੰਧ ਨਾਲ ਜੁੜੇ ਮੁੱਦਿਆਂ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਇਨ੍ਹਾਂ ਮਾਮਲਿਆਂ ਦੀ ਜਾਂਚ ਦੀ ਮੰਗ ਕੀਤੀ।

ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਨਾਲ ਜੁੜੀ ਹਾਲੀਆ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਮਲੇ ਦੀ ਬਿਨਾਂ ਪੱਖਪਾਤ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਅਮਰਜੀਤ ਸਿੰਘ ਚਾਵਲਾ ਵੱਲੋਂ ਆਪਣੇ ਆਪ ਨੂੰ ‘ਬਲੀ ਦਾ ਬੱਕਰਾ’ ਬਣਾਏ ਜਾਣ ਦੇ ਦਾਅਵੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੂਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਕੇ ਅਸਲ ਤੱਥ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.