ਤਾਜਾ ਖਬਰਾਂ
ਬਹਿਰੀਨ ਦੀ ਇੱਕ ਮਹਿਲਾ ਨਾਲ ਸਬੰਧਤ ਬਲਾਤਕਾਰ ਦੇ ਮਾਮਲੇ ਵਿੱਚ ਰੂਪਨਗਰ ਪੁਲਿਸ ਦੀ ਜਾਂਚ ਜਾਰੀ ਹੈ। ਇਸੇ ਕੜੀ ਤਹਿਤ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਡਰਾਈਵਰ ਮੋਹਨ ਸਿੰਘ ਤੋਂ ਲੰਬੀ ਪੁੱਛਗਿੱਛ ਕੀਤੀ ਗਈ।
ਜਾਣਕਾਰੀ ਮੁਤਾਬਕ ਮੋਹਨ ਸਿੰਘ ਤੋਂ ਪੰਜ ਘੰਟਿਆਂ ਤੋਂ ਵੀ ਵੱਧ ਸਮੇਂ ਤੱਕ ਪੁੱਛਗਿੱਛ ਚੱਲੀ। ਪੁਲਿਸ ਸੂਤਰਾਂ ਅਨੁਸਾਰ ਪੁੱਛਗਿੱਛ ਦੌਰਾਨ ਮਾਮਲੇ ਨਾਲ ਸਬੰਧਤ ਕੁਝ ਅਹਿਮ ਜਾਣਕਾਰੀਆਂ ਅਤੇ ਸੁਰਾਗ ਸਾਹਮਣੇ ਆਏ ਹਨ। ਪੁਲਿਸ ਹੁਣ ਇਨ੍ਹਾਂ ਸੁਰਾਗਾਂ ਦੀ ਤਸਦੀਕ ਕਰਕੇ ਜਾਂਚ ਨੂੰ ਅੱਗੇ ਵਧਾਏਗੀ।
Get all latest content delivered to your email a few times a month.