ਤਾਜਾ ਖਬਰਾਂ
ਲੁਧਿਆਣਾ ਵਿੱਚ ਬੀਤੀ ਦੇਰ ਰਾਤ ਗੁਆਂਢੀ ਪਰਿਵਾਰਾਂ ਵਿਚਾਲੇ ਚੱਲ ਰਹੀ ਤਕਰਾਰ ਨੇ ਉਸ ਵੇਲੇ ਗੰਭੀਰ ਰੂਪ ਧਾਰ ਲਿਆ, ਜਦੋਂ ਇੱਕ ਪਰਿਵਾਰ ਦੇ ਘਰ ‘ਤੇ ਇੱਟਾਂ ਅਤੇ ਪੱਥਰ ਸੁੱਟੇ ਜਾਣ ਦੀ ਘਟਨਾ ਸਾਹਮਣੇ ਆਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਮਾਮਲਾ ਪੁਲਿਸ ਕੋਲ ਪਹੁੰਚ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਅਤੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਗੁਆਂਢ ਵਿੱਚ ਰਹਿੰਦੇ ਕੁਝ ਨੌਜਵਾਨ ਕਾਫ਼ੀ ਸਮੇਂ ਤੋਂ ਉਨ੍ਹਾਂ ਦੀ ਲੜਕੀ ਨੂੰ ਕਥਿਤ ਤੌਰ ‘ਤੇ ਪ੍ਰੇਸ਼ਾਨ ਕਰ ਰਹੇ ਹਨ। ਪਰਿਵਾਰ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਦੋਵਾਂ ਧਿਰਾਂ ਵਿਚਾਲੇ ਵਿਵਾਦ ਹੋ ਚੁੱਕਾ ਹੈ, ਜਿਸ ਤੋਂ ਬਾਅਦ ਇਲਾਕੇ ਦੇ ਮੋਹਤਬਰਾਂ ਨੇ ਦਖ਼ਲ ਦੇ ਕੇ ਸਮਝੌਤਾ ਕਰਵਾ ਦਿੱਤਾ ਸੀ।
ਪਰਿਵਾਰ ਦਾ ਦਾਅਵਾ ਹੈ ਕਿ ਬੀਤੀ ਰਾਤ ਮੁੜ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਵੱਲ ਇੱਟਾਂ-ਪੱਥਰ ਸੁੱਟੇ ਗਏ। ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਵੀਡੀਓ ਵੀ ਬਣਾਈ ਗਈ ਹੈ, ਜਿਸ ਨੂੰ ਪੁਲਿਸ ਦੇ ਹਵਾਲੇ ਕਰਕੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਗਈ ਹੈ।
Get all latest content delivered to your email a few times a month.