IMG-LOGO
ਹੋਮ ਪੰਜਾਬ: ਮੋਗਾ ‘ਚ CIA ਸਟਾਫ਼ ਦੀ ਵੱਡੀ ਕਾਰਵਾਈ, 12 ਕਿਲੋ ਹੈਰੋਇਨ...

ਮੋਗਾ ‘ਚ CIA ਸਟਾਫ਼ ਦੀ ਵੱਡੀ ਕਾਰਵਾਈ, 12 ਕਿਲੋ ਹੈਰੋਇਨ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

Admin User - Sep 28, 2026 07:52 PM
IMG

ਮੋਗਾ ਪੁਲਿਸ ਦੇ ਸੀਆਈਏ ਸਟਾਫ਼ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਬਿਨਾਂ ਨੰਬਰ ਵਾਲੀ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਮੁਤਾਬਕ ਇਹ ਕਾਰਵਾਈ ਐਸਪੀ (ਜਾਂਚ) ਅਜਰਾਜ ਸਿੰਘ ਅਤੇ ਡੀਐਸਪੀ (ਜਾਂਚ) ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। 25 ਸਤੰਬਰ ਨੂੰ ਏਐਸਆਈ ਲਵਜੀਤ ਸਿੰਘ ਦੀ ਅਗਵਾਈ ਵਾਲੀ ਸੀਆਈਏ ਟੀਮ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ, ਇਸ ਦੌਰਾਨ ਪੁਲਿਸ ਨੂੰ ਹੈਰੋਇਨ ਦੀ ਵੱਡੀ ਖੇਪ ਸਬੰਧੀ ਸੂਚਨਾ ਮਿਲੀ।

ਪੁਲਿਸ ਅਨੁਸਾਰ ਸੂਚਨਾ ਦੇ ਆਧਾਰ ’ਤੇ ਅਜੀਤਵਾਲ ਦੀ ਦਾਣਾ ਮੰਡੀ ਵਿੱਚ ਖੜ੍ਹੀ ਇੱਕ ਬਿਨਾਂ ਨੰਬਰੀ ਸਵਿਫ਼ਟ ਕਾਰ ਦੀ ਤਲਾਸ਼ੀ ਲਈ ਗਈ। ਕਾਰ ਵਿੱਚ ਮੌਜੂਦ ਫ਼ਾਜ਼ਿਲਕਾ ਵਾਸੀ ਸੋਲਵ ਸਿੰਘ ਉਰਫ਼ ਜਾਨੀ, ਬਲਜਿੰਦਰ ਸਿੰਘ ਉਰਫ਼ ਲਵਲੀ ਅਤੇ ਮੋਗਾ ਵਾਸੀ ਮਨਪ੍ਰੀਤ ਸਿੰਘ ਉਰਫ਼ ਗੋਨੀ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ।

ਇਸ ਮਾਮਲੇ ਵਿੱਚ ਥਾਣਾ ਅਜੀਤਵਾਲ ਵਿਖੇ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ। ਅਧਿਕਾਰੀਆਂ ਮੁਤਾਬਕ ਪੁੱਛਗਿੱਛ ਦੌਰਾਨ ਹੈਰੋਇਨ ਦੀ ਖੇਪ ਦੇ ਸਰੋਤ ਅਤੇ ਇਸ ਦੀ ਅੱਗੇ ਕੀਤੀ ਜਾਣ ਵਾਲੀ ਸਪਲਾਈ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.