IMG-LOGO
ਹੋਮ ਪੰਜਾਬ: ਪਟਿਆਲਾ ਜੇਲ੍ਹ 'ਚ ਭਾਈ ਰਾਜੋਆਣਾ ਨਾਲ ਜਥੇਦਾਰ ਗੜਗੱਜ ਤੇ ਧਾਮੀ...

ਪਟਿਆਲਾ ਜੇਲ੍ਹ 'ਚ ਭਾਈ ਰਾਜੋਆਣਾ ਨਾਲ ਜਥੇਦਾਰ ਗੜਗੱਜ ਤੇ ਧਾਮੀ ਦੀ ਮੁਲਾਕਾਤ, ਕੇਂਦਰ ਨਾਲ ਮੁੜ ਗੱਲਬਾਤ ਕਰੇਗੀ 11 ਮੈਂਬਰੀ ਕਮੇਟੀ

Admin User - Sep 29, 2026 11:30 AM
IMG

ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਬੰਦੀ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਵੀ ਹਾਜ਼ਰ ਸਨ।


ਮੁਲਾਕਾਤ ਤੋਂ ਬਾਅਦ ਜਥੇਦਾਰ ਗੜਗੱਜ ਨੇ ਦੱਸਿਆ ਕਿ ਭਾਈ ਰਾਜੋਆਣਾ ਦਾ ਹੌਂਸਲਾ ਬੁਲੰਦ ਹੈ। ਉਨ੍ਹਾਂ ਦੀ ਰਿਹਾਈ ਦੇ ਮਾਮਲੇ ਨੂੰ ਸੁਲਝਾਉਣ ਵਾਸਤੇ 11 ਮੈਂਬਰੀ ਕਮੇਟੀ ਇੱਕ ਵਾਰ ਫਿਰ ਕੇਂਦਰ ਸਰਕਾਰ ਤੱਕ ਪਹੁੰਚ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਵੱਲੋਂ 2 ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਐੱਸ.ਜੀ.ਪੀ.ਸੀ. ਦਾ ਪੂਰਾ ਸਮਰਥਨ ਮਿਲੇਗਾ।


ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਦਾ ਕੇਸ ਲੰਮੇ ਸਮੇਂ ਤੋਂ ਅਧਵਾਟੇ ਲਟਕਾ ਕੇ ਅਨਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਤੇ ਕੇਂਦਰ ਤੁਰੰਤ ਸਕਾਰਾਤਮਕ ਫੈਸਲਾ ਲਵੇ। ਧਾਮੀ ਨੇ ਇਹ ਵੀ ਦੱਸਿਆ ਕਿ ਅੱਖਾਂ ਦੇ ਅਪ੍ਰੇਸ਼ਨ ਤੋਂ ਬਾਅਦ ਭਾਈ ਰਾਜੋਆਣਾ ਦਾ ਮੁੜ ਡਾਕਟਰੀ ਮੁਆਇਨਾ ਕਰਵਾਇਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.