ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਖ਼ਿਲਾਫ਼ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਬੀਬੀ ਰੂਪ ਕੌਰ ਸੰਧੂ 'ਤੇ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਹਾਈਕਮਾਂਡ ਨੇ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਰੂਪ ਕੌਰ ਸੰਧੂ ਵੱਲੋਂ ਲਗਾਤਾਰ ਪਾਰਟੀ ਮਰਿਆਦਾ ਦੀ ਉਲੰਘਣਾ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਦਾ ਵਿਵਹਾਰ ਅਨੁਸ਼ਾਸਨ ਦੇ ਘੇਰੇ ਤੋਂ ਬਾਹਰ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਗੰਭੀਰ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਇਹ ਸਖ਼ਤ ਫੈਸਲਾ ਲਿਆ ਗਿਆ ਹੈ।
ਅਕਾਲੀ ਦਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ 'ਤੇ ਵੀ ਪੋਸਟ ਸਾਂਝੀ ਕਰਕੇ ਇਸ ਫੈਸਲੇ ਦੀ ਪੁਸ਼ਟੀ ਕੀਤੀ ਹੈ, ਜਿਸ ਵਿੱਚ ਸਾਫ਼ ਆਖਿਆ ਗਿਆ ਹੈ ਕਿ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਅਤੇ ਗਲਤ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Get all latest content delivered to your email a few times a month.