IMG-LOGO
ਹੋਮ ਪੰਜਾਬ: ਤੇਜ਼ ਰਫ਼ਤਾਰ ਕਾਰ ਨੇ ਸੈਰ ਕਰਦੇ ਬੱਚਿਆਂ ਨੂੰ ਦਰੜਿਆ: 1...

ਤੇਜ਼ ਰਫ਼ਤਾਰ ਕਾਰ ਨੇ ਸੈਰ ਕਰਦੇ ਬੱਚਿਆਂ ਨੂੰ ਦਰੜਿਆ: 1 ਮਾਸੂਮ ਦੀ ਮੌਤ, 1 ਗੰਭੀਰ ਜ਼ਖ਼ਮੀ

Admin User - Sep 29, 2026 01:44 PM
IMG

ਲਹਿਰਾਗਾਗਾ ਨੇੜਲੇ ਪਿੰਡ ਬਖੋਰਾ ਖੁਰਦ ਵਿਖੇ ਇਕ ਬੇਹੱਦ ਦੁਖਦਾਈ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਪੰਜ ਬੱਚੇ ਰੋਜ਼ਾਨਾ ਦੀ ਤਰ੍ਹਾਂ ਸੜਕ ਕਿਨਾਰੇ ਸੈਰ ਕਰ ਰਹੇ ਸਨ, ਜਦੋਂ ਬਖੋਰਾ ਕਲਾਂ ਵਾਲੇ ਪਾਸਿਓਂ ਆ ਰਹੀ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ ਇਕ ਮਾਸੂਮ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਤਿੰਨ ਬੱਚੇ ਵਾਲ-ਵਾਲ ਬਚ ਗਏ।


ਘਟਨਾ ਤੋਂ ਤੁਰੰਤ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਬੱਚਿਆਂ ਨੂੰ ਸੰਭਾਲਿਆ ਅਤੇ ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ ਆਲਟੋ ਕਾਰ ਦਾ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।


ਹਸਪਤਾਲ ਦੇ ਡਾਕਟਰ ਤੁਲੇਸ਼ ਬਾਂਸਲ ਨੇ ਦੱਸਿਆ ਕਿ ਜਦੋਂ ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਇਕ ਲੜਕੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਜ਼ਖ਼ਮੀ ਲੜਕੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਸੰਗਰੂਰ ਦੇ ਵੱਡੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਬੱਚੇ ਦੀ ਦੇਹ ਨੂੰ ਪੋਸਟਮਾਰਟਮ ਲਈ ਮੂਨਕ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਚੋਟੀਆਂ ਚੌਂਕੀ ਦੇ ਇੰਚਾਰਜ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਹਾਦਸਾਗ੍ਰਸਤ ਆਲਟੋ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਰਾਰ ਕਾਰ ਚਾਲਕ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.