ਤਾਜਾ ਖਬਰਾਂ
ਇਸ ਮਾਮਲੇ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਜਨਹਿੱਤ ਪਟੀਸ਼ਨ ਹੈ, ਜਦਕਿ ਦੂਜੀ ਗੁਲਜ਼ਾਰ ਸਿੰਘ ਦੇ ਪੁੱਤਰ ਲਖਵਿੰਦਰ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾਵਾਂ ਨੇ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ CBI ਜਾਂ ਕਿਸੇ ਹੋਰ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਪੰਜਾਬ ਪੁਲਿਸ ਦੀ ਜਾਂਚ ਦੀ ਨਿਰਪੱਖਤਾ ’ਤੇ ਵੀ ਸਵਾਲ ਉਠਾਏ ਗਏ ਹਨ।
ਸਰਕਾਰ ਵੱਲੋਂ ਪੇਸ਼ ਸਟੇਟਸ ਰਿਪੋਰਟ ਵਿੱਚ ਐਸਐਸਪੀ ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮਾਮਲੇ ਵਿੱਚ FIR ਦਰਜ ਹੋਣ ਤੋਂ ਬਾਅਦ ਬਲਜੀਤ ਸਿੰਘ ਉਰਫ਼ ਰਾਜ, ਵਿੱਕੀ ਸਿੰਘ, ਗੋਨਾ ਸਿੰਘ ਅਤੇ ਬਲਜਿੰਦਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਰਿਪੋਰਟ ਮੁਤਾਬਕ ਸੁਖਵਿੰਦਰ ਸਿੰਘ ਉਰਫ਼ ਸੁੱਖਾ ਉਰਫ਼ ਕੰਡਕਟਰ ਅਜੇ ਫਰਾਰ ਹੈ ਅਤੇ ਉਸ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।
ਸਰਕਾਰ ਨੇ ਹਾਈਕੋਰਟ ਨੂੰ ਇਹ ਵੀ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਏਡੀਜੀਪੀ ਨੌਨਿਹਾਲ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਡੀਆਈਜੀ ਪਟਿਆਲਾ ਰੇਂਜ ਨੂੰ SIT ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਐਸਐਸਪੀ ਸੰਗਰੂਰ, ਐਸਪੀ ਜਾਂਚ ਪਟਿਆਲਾ ਅਤੇ ਐਸਪੀ ਆਪ੍ਰੇਸ਼ਨ ਸੰਗਰੂਰ ਇਸ ਦੇ ਮੈਂਬਰ ਹਨ।
ਸਟੇਟਸ ਰਿਪੋਰਟ ਵਿੱਚ ਮ੍ਰਿਤਕ ਦੇ ਪੁੱਤਰ ਨਾਲ ਵੀਡੀਓ ਬਣਾਉਣ ਲਈ ਵਰਤੇ ਗਏ ਮੋਬਾਈਲ ਫੋਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਅਨੁਸਾਰ ਪੁਲਿਸ ਵੱਲੋਂ ਫੋਨ ਸਬੰਧੀ ਮ੍ਰਿਤਕ ਦੇ ਪੁੱਤਰ ਨਾਲ ਸੰਪਰਕ ਕੀਤਾ ਗਿਆ ਸੀ, ਹਾਲਾਂਕਿ ਫੋਨ ਅਜੇ ਵਾਪਸ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ SIT ਵੱਲੋਂ ਵੀਡੀਓ ਦੇ ਪ੍ਰਸਾਰਣ ਨਾਲ ਜੁੜੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.