IMG-LOGO
ਹੋਮ ਪੰਜਾਬ: ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ...

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

Admin User - Sep 29, 2026 05:48 PM
IMG

ਚੰਡੀਗੜ੍ਹ, 29 ਸਤੰਬਰ 2026-

ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਭੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨੂੰ ਲੈ ਕੇ ਉੱਠ ਰਹੇ ਗੰਭੀਰ ਸਵਾਲਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੇ ਵੋਟ ਦੇ ਅਧਿਕਾਰ ਤੋਂ ਵੱਡਾ ਕੋਈ ਅਧਿਕਾਰ ਨਹੀਂ ਹੈ ਅਤੇ ਵੋਟ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਜਾਂ ਕਥਿਤ ਬੇਨਿਯਮਤਾ ਦੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ।

ਸ਼ੁਵਮ ਸ਼ਰਮਾ ਸ਼ੁਭੀ ਨੇ ਕਿਹਾ ਕਿ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਦੇਸ਼ ਭਰ ਵਿੱਚ ਸਵਾਲ ਉੱਠ ਰਹੇ ਹਨ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਅਜਿਹੇ ਹਾਲਾਤ ਵਿੱਚ ਮੁੱਖ ਚੋਣ ਕਮਿਸ਼ਨਰ ਨੂੰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਵਿੱਚ ਲੋਕਾਂ ਦਾ ਭਰੋਸਾ ਕਾਇਮ ਰਹਿਣਾ ਲੋਕਤੰਤਰ ਲਈ ਬੇਹੱਦ ਜ਼ਰੂਰੀ ਹੈ। ਵੋਟਰ ਸੂਚੀ ਵਿੱਚ ਨਾਮ ਜੋੜਨ ਜਾਂ ਹਟਾਉਣ, ਚੋਣੀ ਡਾਟਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉੱਠ ਰਹੇ ਸਵਾਲਾਂ ਦਾ ਪਾਰਦਰਸ਼ੀ ਢੰਗ ਨਾਲ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਹਾਲ ਹੀ ਦੇ ਦਿਨਾਂ ਵਿੱਚ ਵਿਰੋਧੀ ਧਿਰਾਂ ਵੱਲੋਂ ਵੀ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਚੋਣ ਪ੍ਰਕਿਰਿਆ ਵਿੱਚ ਵਧੇਰੇ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਗਏ ਹਨ।


ਸ਼ੁਭੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਨਾ ਕੀਤੀ ਤਾਂ ਪੰਜਾਬ ਯੂਥ ਕਾਂਗਰਸ ਸੜਕਾਂ ’ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਧਰਨੇ ਅਤੇ ਪ੍ਰਦਰਸ਼ਨ ਕਰੇਗੀ। ਜਦੋਂ ਤੱਕ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਨਾਲ ਨਿਆਂ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।


ਉਨ੍ਹਾਂ ਕਿਹਾ ਅਸੀਂ ਨੌਜਵਾਨਾਂ ਅਤੇ ਆਮ ਵੋਟਰਾਂ ਦੀ ਆਵਾਜ਼ ਨੂੰ ਦਬਣ ਨਹੀਂ ਦੇਵਾਂਗੇ ਅਤੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰਾਂਗੇ। ਇਹ ਲੜਾਈ ਕਿਸੇ ਵਿਅਕਤੀ ਜਾਂ ਸਿਆਸੀ ਪਾਰਟੀ ਖ਼ਿਲਾਫ਼ ਨਹੀਂ, ਸਗੋਂ ਵੋਟਰ ਦੇ ਅਧਿਕਾਰ ਅਤੇ ਲੋਕਤੰਤਰਿਕ ਪ੍ਰਣਾਲੀ ਵਿੱਚ ਲੋਕਾਂ ਦੇ ਭਰੋਸੇ ਲਈ ਹੈ।


ਇਸ ਮੌਕੇ ਯੂਥ ਕਾਂਗਰਸ ਇੰਚਾਰਜ ਮੁਕੇਸ਼ ਕੁਮਾਰ, ਭਰਤ ਸ਼ੰਕਰ ਜੋਸ਼ੀ, ਜਨਰਲ ਸਕੱਤਰ ਬਿੰਨੀ ਮਾਨ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਰੋਹਨੀਸ਼ ਓਹਰੀ, ਹੰਨੀ ਜੋਸ਼ੀ ਅਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.