IMG-LOGO
ਹੋਮ ਪੰਜਾਬ: ਧਮਕੀਆਂ ਤੋਂ ਬਾਅਦ ਰੂਪ ਕੌਰ ਸੰਧੂ ਨੂੰ ਮਿਲੀ ਪੁਲਿਸ ਸੁਰੱਖਿਆ,...

ਧਮਕੀਆਂ ਤੋਂ ਬਾਅਦ ਰੂਪ ਕੌਰ ਸੰਧੂ ਨੂੰ ਮਿਲੀ ਪੁਲਿਸ ਸੁਰੱਖਿਆ, DGP ਦਫ਼ਤਰ ’ਚ ਦਿੱਤੀ ਲਿਖਤੀ ਸ਼ਿਕਾਇਤ

Admin User - Sep 29, 2026 06:27 PM
IMG

ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਸੰਯੁਕਤ ਸਕੱਤਰ ਰੂਪ ਕੌਰ ਸੰਧੂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਦਾ ਰੁਖ ਕੀਤਾ। ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

ਰੂਪ ਕੌਰ ਸੰਧੂ ਦਾ ਦਾਅਵਾ ਹੈ ਕਿ ਪੰਥਕ ਮਾਮਲਿਆਂ ਵਿੱਚ ਔਰਤਾਂ ਨਾਲ ਹੋ ਰਹੇ ਕਥਿਤ ਸ਼ੋਸ਼ਣ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਮੁਤਾਬਕ ਫ਼ੋਨ ਕਾਲਾਂ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਸਮੇਤ ਪੰਥਕ ਹਲਕਿਆਂ ਵਿੱਚ ਔਰਤਾਂ ਨਾਲ ਕਥਿਤ ਸ਼ੋਸ਼ਣ ਦੇ ਹੋਰ ਮਾਮਲਿਆਂ ਨੂੰ ਜਨਤਕ ਕਰਨ ਦੀ ਗੱਲ ਕਹਿਣ ਤੋਂ ਬਾਅਦ ਇਹ ਧਮਕੀਆਂ ਮਿਲਣੀਆਂ ਸ਼ੁਰੂ ਹੋਈਆਂ।

ਰੂਪ ਕੌਰ ਸੰਧੂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਗੱਲ ਰੱਖ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.