ਤਾਜਾ ਖਬਰਾਂ
ਮ੍ਰਿਤਕ ਦੇ ਭਰਾ ਫ਼ੁਮਣ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਹੰਸਾ ਸਿੰਘ ਦਾ ਪਿੰਡ ਦੇ ਹੀ ਬਿੱਟੂ ਸਿੰਘ ਅਤੇ ਉਸ ਦੇ ਪਰਿਵਾਰ ਨਾਲ 50 ਹਜ਼ਾਰ ਰੁਪਏ ਦਾ ਪੁਰਾਣਾ ਲੈਣ-ਦੇਣ ਸੀ। ਪਰਿਵਾਰ ਦਾ ਦੋਸ਼ ਹੈ ਕਿ ਬਕਾਇਆ ਰਕਮ ਮੰਗਣ ਤੋਂ ਬਾਅਦ ਐਤਵਾਰ ਸ਼ਾਮ ਹੰਸਾ ਸਿੰਘ ਨੂੰ ਜ਼ਬਰਦਸਤੀ ਆਪਣੇ ਘਰ ਲਿਜਾਇਆ ਗਿਆ, ਜਿੱਥੇ ਉਸ ਨੂੰ ਰੱਸੀਆਂ ਅਤੇ ਜ਼ੰਜੀਰਾਂ ਨਾਲ ਬੰਨ੍ਹ ਕੇ ਕੁੱਟਿਆ ਗਿਆ।
ਪਰਿਵਾਰ ਅਨੁਸਾਰ, ਬਜ਼ੁਰਗ ਦੀਆਂ ਅੱਖਾਂ ਅਤੇ ਮੂੰਹ ਵਿੱਚ ਮਿਰਚਾਂ ਪਾਉਣ ਸਮੇਤ ਉਸ ਨਾਲ ਕਾਫ਼ੀ ਦੇਰ ਤੱਕ ਤਸ਼ੱਦਦ ਕੀਤਾ ਗਿਆ। ਰੌਲਾ ਸੁਣ ਕੇ ਮਦਦ ਲਈ ਪਹੁੰਚੀ ਇੱਕ ਗੁਆਂਢਣ ਨਾਲ ਵੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ, ਜਿਸ ਵਿੱਚ ਉਸ ਦੀ ਉਂਗਲ ’ਤੇ ਸੱਟ ਲੱਗੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਬਜ਼ੁਰਗ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਸ ਘਟਨਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਮੌਕੇ ’ਤੇ ਕਥਿਤ ਲਾਪਰਵਾਹੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਨੇ ਫ਼ੁਮਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬਿੱਟੂ ਸਿੰਘ, ਰਾਜ ਰਾਣੀ, ਜੱਗਾ ਸਿੰਘ ਅਤੇ ਗੀਤਾ ਰਾਣੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.