IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਨਸ਼ਾ ਅਤੇ ਗੈਰ-ਕਾਨੂੰਨੀ ਅਸਲਾ...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਨਸ਼ਾ ਅਤੇ ਗੈਰ-ਕਾਨੂੰਨੀ ਅਸਲਾ ਤਸਕਰੀ ਦੇ 3 ਨੈੱਟਵਰਕਾਂ ਦਾ ਪਰਦਾਫਾਸ਼; 5 ਮੁਲਜ਼ਮ ਗ੍ਰਿਫ਼ਤਾਰ

Admin User - Sep 30, 2026 10:17 AM
IMG

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 13 ਪਿਸਤੌਲ, 3.267 ਕਿਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।


ਮੁੱਢਲੀ ਜਾਚ-ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਇਲਾਕੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਇਸ ਸਬੰਧੀ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐਫ.ਆਈ.ਆਰ. (FIR) ਦਰਜ ਕਰ ਲਈਆਂ ਗਈਆਂ ਹਨ।


ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ, ਤਾਂ ਜੋ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ (backward and forward linkages) ਦਾ ਪਤਾ ਲਗਾਇਆ ਜਾ ਸਕੇ। ਇਸ ਤੋਂ ਇਲਾਵਾ, ਵਿਦੇਸ਼ਾਂ ਵਿੱਚ ਬੈਠੇ ਇਹਨਾਂ ਦੇ ਹੈਂਡਲਰਾਂ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਵੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।


ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਵਿੱਚੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਜਾਲ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.