IMG-LOGO
ਹੋਮ ਪੰਜਾਬ, ਰਾਸ਼ਟਰੀ, ਨਸ਼ਾ ਮੁਕਤੀ ਯਾਤਰਾ ਦਾ ਜਲੰਧਰ 'ਚ ਮਹਾਸਮਾਗਮ: ਕੇਂਦਰੀ ਗ੍ਰਹਿ ਮੰਤਰੀ...

ਨਸ਼ਾ ਮੁਕਤੀ ਯਾਤਰਾ ਦਾ ਜਲੰਧਰ 'ਚ ਮਹਾਸਮਾਗਮ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ 'ਤੇ, 2027 ਚੋਣਾਂ ਦੇ ਮੱਦੇਨਜ਼ਰ ਕਰ ਸਕਦੇ ਹਨ ਵੱਡੇ ਐਲਾਨ

Admin User - Sep 30, 2026 10:47 AM
IMG

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਅੱਜ ਸਮਾਪਣ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚ ਰਹੇ ਹਨ। ਜਲੰਧਰ-ਲੁਧਿਆਣਾ ਜੀ.ਟੀ. ਰੋਡ 'ਤੇ ਪਰਾਗਪੁਰ ਨੇੜੇ ਆਯੋਜਿਤ ਕੀਤੀ ਜਾ ਰਹੀ ਇੱਕ ਵਿਸ਼ਾਲ ਰੈਲੀ ਨੂੰ ਉਹ ਸੰਬੋਧਨ ਕਰਨਗੇ। ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘੀਆਂ 4 ਵੱਖ-ਵੱਖ ਯਾਤਰਾਵਾਂ ਦਾ ਅੱਜ ਇੱਥੇ ਪੂਰਨ ਵਿਰਾਮ ਹੋਵੇਗਾ।


ਆਪਣੇ ਸ਼ਡਿਊਲ ਅਨੁਸਾਰ ਗ੍ਰਹਿ ਮੰਤਰੀ ਸਭ ਤੋਂ ਪਹਿਲਾਂ ਇਤਿਹਾਸਕ ਦੇਵੀ ਤਲਾਬ ਮੰਦਿਰ ਵਿਖੇ ਨਤਮਸਤਕ ਹੋਣਗੇ ਅਤੇ ਸੰਤ ਸਮਾਜ ਦੇ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਰੈਲੀ ਵਾਲੀ ਥਾਂ ਪਹੁੰਚ ਕੇ ਵਰਕਰਾਂ ਅਤੇ ਆਮ ਲੋਕਾਂ ਦੇ ਦੇ ਰੂ-ਬਰੂ ਹੋਣਗੇ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਦੇਖੇ ਜਾ ਰਹੇ ਇਸ ਦੌਰੇ ਦੌਰਾਨ ਅਮਿਤ ਸ਼ਾਹ ਵੱਲੋਂ ਪੰਜਾਬ ਲਈ ਕੁੱਝ ਅਹਿਮ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।


ਸਮਾਗਮ ਲਈ 63 ਏਕੜ ਜ਼ਮੀਨ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿੱਚ 28 ਏਕੜ ਖੇਤਰ 'ਚ ਏ.ਸੀ. ਪੰਡਾਲ ਤਿਆਰ ਕੀਤਾ ਗਿਆ ਹੈ। ਲੋਕਾਂ ਦੇ ਬੈਠਣ ਲਈ 25 ਹਜ਼ਾਰ ਤੋਂ ਵੱਧ ਕੁਰਸੀਆਂ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਵਿਸ਼ਾਲ ਰੈਲੀ ਲਈ ਪੰਡਾਲ ਦੀ ਸਥਾਪਨਾ 23 ਸਤੰਬਰ ਨੂੰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤੇ ਗਏ ਭੂਮੀ ਪੂਜਨ ਨਾਲ ਸ਼ੁਰੂ ਹੋਈ ਸੀ, ਜਿਸ ਵਿੱਚ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਸਮੇਤ ਹੋਰ ਸੀਨੀਅਰ ਆਗੂ ਸ਼ਾਮਲ ਹੋਏ ਸਨ। ਪੂਰੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਅਤੇ ਵੀ.ਆਈ.ਪੀ. ਦੀ ਆਵਾਜਾਈ ਲਈ ਵੱਖਰੇ ਪਾਰਕਿੰਗ ਜ਼ੋਨ ਬਣਾਏ ਗਏ ਹਨ।


ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਨੁਸਾਰ, ਇਹ ਰੈਲੀ ਸੂਬੇ ਵਿੱਚ ਸੁਸ਼ਾਸਨ, ਵਿਕਾਸ ਅਤੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਮਜ਼ਬੂਤੀ ਦੇਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਨੇ ਬੂਥ ਪੱਧਰ 'ਤੇ ਘਰ-ਘਰ ਜਾ ਕੇ ਲੋਕਾਂ ਨੂੰ ਇਸ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। 18 ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾ ਨੂੰ ਜਨਤਾ ਦਾ ਵੱਡਾ ਸਮਰਥਨ ਮਿਲਿਆ ਹੈ, ਜੋ ਅੱਜ ਅਮਿਤ ਸ਼ਾਹ ਦੇ ਸੰਬੋਧਨ ਨਾਲ ਸੰਪੂਰਨ ਹੋਵੇਗੀ। ਸਮਾਗਮ ਤੋਂ ਤੁਰੰਤ ਬਾਅਦ ਕੇਂਦਰੀ ਗ੍ਰਹਿ ਮੰਤਰੀ ਦਿੱਲੀ ਲਈ ਰਵਾਨਾ ਹੋ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.