IMG-LOGO
ਹੋਮ ਪੰਜਾਬ, ਰਾਸ਼ਟਰੀ, ਗ੍ਰਹਿ ਮੰਤਰੀ ਦੀ ਫੇਰੀ ਤੋਂ ਪਹਿਲਾਂ ਜਲੰਧਰ 'ਚ ਵਿਵਾਦਤ ਪੋਸਟਰ:...

ਗ੍ਰਹਿ ਮੰਤਰੀ ਦੀ ਫੇਰੀ ਤੋਂ ਪਹਿਲਾਂ ਜਲੰਧਰ 'ਚ ਵਿਵਾਦਤ ਪੋਸਟਰ: 'ਕਾਲੇ ਕਾਨੂੰਨ' ਅਤੇ 'ਨਸ਼ੇ ਦੀ ਤਸਕਰੀ' ਨੂੰ ਲੈ ਕੇ ਭਾਜਪਾ ਤੋਂ ਮੰਗਿਆ ਜਵਾਬ

Admin User - Sep 30, 2026 01:42 PM
IMG

ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਸ਼ਹਿਰ ਦੇ ਕਈ ਮੁੱਖ ਚੌਕਾਂ ਅਤੇ ਸੜਕਾਂ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਲਗਾਏ ਗਏ ਪੋਸਟਰ ਅਤੇ ਬੈਨਰ ਚਰਚਾ ਦਾ ਕੇਂਦਰ ਬਣ ਗਏ ਹਨ। ਇਨ੍ਹਾਂ ਪੋਸਟਰਾਂ ਰਾਹੀਂ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਗਏ ਹਨ।

ਪੋਸਟਰਾਂ 'ਤੇ ਲਿਖਿਆ ਗਿਆ ਹੈ ਕਿ ਭਾਜਪਾ ਅਕਾਲੀ ਦਲ ਨਾਲ ਮਿਲ ਕੇ ਰੱਦ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਦੁਬਾਰਾ ਵਾਪਸ ਕਿਉਂ ਲਿਆਉਣਾ ਚਾਹੁੰਦੀ ਹੈ?



ਪੋਸਟਰਾਂ ਰਾਹੀਂ ਭਾਜਪਾ ਤੋਂ ਜਵਾਬ ਮੰਗਿਆ ਗਿਆ ਹੈ ਕਿ ਪੰਜਾਬ ਦੀ ਭਾਜਪਾ ਲੀਡਰਸ਼ਿਪ ਗੁਜਰਾਤ ਦੇ ਰਸਤੇ ਰਾਹੀਂ ਸੂਬੇ ਵਿੱਚ ਨਸ਼ੇ ਦੀ ਤਸਕਰੀ ਕਿਉਂ ਕਰਵਾ ਰਹੀ ਹੈ?

ਭਾਜਪਾ 'ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਗਾਉਂਦੇ ਹੋਏ ਪੁੱਛਿਆ ਗਿਆ ਹੈ ਕਿ ਪਾਰਟੀ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ?


ਰੈਲੀ ਤੋਂ ਠੀਕ ਪਹਿਲਾਂ ਸ਼ਹਿਰ ਵਿੱਚ ਲੱਗੇ ਇਹ ਪੋਸਟਰ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ, ਜਦਕਿ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੇ ਮਾਮਲੇ ਦਾ ਸੰਗਿਆਨ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.