IMG-LOGO
ਹੋਮ ਪੰਜਾਬ: ਅਮਿਤ ਸ਼ਾਹ ਦਾ ਪੰਜਾਬ ਦੌਰਾ: ਦੇਵੀ ਤਲਾਬ ਮੰਦਿਰ 'ਚ ਟੇਕਿਆ...

ਅਮਿਤ ਸ਼ਾਹ ਦਾ ਪੰਜਾਬ ਦੌਰਾ: ਦੇਵੀ ਤਲਾਬ ਮੰਦਿਰ 'ਚ ਟੇਕਿਆ ਮੱਥਾ, ਪਰਾਗਪੁਰ ਰੈਲੀ 'ਚ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਰਨਗੇ ਸਮਾਪਨ

Admin User - Sep 30, 2026 02:56 PM
IMG

ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਦੌਰਾਨ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਪ੍ਰਸਿੱਧ ਸ਼੍ਰੀ ਦੇਵੀ ਤਲਾਬ ਮੰਦਿਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਤੋਂ ਤੁਰੰਤ ਬਾਅਦ ਉਹ ਪਰਾਗਪੁਰ ਲਈ ਰਵਾਨਾ ਹੋ ਗਏ, ਜਿੱਥੇ ਉਹ ਭਾਰਤੀ ਜਨਤਾ ਪਾਰਟੀ ਵਲੋਂ ਚਲਾਈ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰਨਗੇ ਅਤੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ।


ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਬੁਲਾਰੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਚਲਾਈ ਗਈ ਇਹ ਨਸ਼ਾ ਵਿਰੋਧੀ ਮੁਹਿੰਮ ਅਤੇ ਗ੍ਰਹਿ ਮੰਤਰੀ ਦਾ ਇਹ ਦੌਰਾ ਸਪੱਸ਼ਟ ਕਰਦਾ ਹੈ ਕਿ ਪਾਰਟੀ ਪੰਜਾਬ 'ਚੋਂ ਨਸ਼ਿਆਂ ਦੇ ਜਾਲ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਐਲਾਨ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ "ਨਸ਼ਾ ਮੁਕਤ ਪੰਜਾਬ" ਦੇ ਮੁੱਖ ਨਾਅਰੇ ਅਤੇ ਏਜੰਡੇ ਨਾਲ ਜਨਤਾ ਦੇ ਕਚਹਿਰੀ ਵਿੱਚ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.