IMG-LOGO
ਹੋਮ ਪੰਜਾਬ: ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ...

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Admin User - Sep 30, 2026 04:02 PM
IMG

ਚੰਡੀਗੜ੍ਹ, 30 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿਭਾਗ ਵਿੱਚ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ (ਐਫਐਸਓਜ਼) ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਅਧਿਕਾਰੀਆਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਲ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਅਤੇ ਜਨਤਕ ਸਿਹਤ ਲਈ ਪੇਸ਼ੇਵਰ ਢੰਗ ਤੇ ਵਚਨਬੱਧਤਾ ਨਾਲ ਅਣਥੱਕ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਚੌਕਸੀ ਨਾਲ ਆਪਣੇ ਫਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਫੂਡ ਸੇਫਟੀ ਵਿਭਾਗ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਨਿਗਰਾਨੀ ਅਤੇ ਨਿਯਮਾਂ ਦੇ ਲਾਗੂਕਰਨ ਵਿੱਚ ਮਜ਼ਬੂਤੀ ਆਵੇਗੀ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਅਧਿਕਾਰੀ ਭੋਜਨ ਸੁਰੱਖਿਆ ਨਿਯਮਾਂ ਨੂੰ ਸਖਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ, ਖਾਣ-ਪੀਣ ਵਾਲੇ ਪਦਾਰਥਾਂ ਨਾਲ ਸਬੰਧਤ ਅਦਾਰਿਆਂ ਦੀ ਨਿਯਮਤ ਜਾਂਚ ਕਰਨਗੇ, ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਅਤੇ ਜਾਂਚ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਗੇ ਅਤੇ ਭੋਜਨ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ।


ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਲਾਗੂ ਭੋਜਨ ਸੁਰੱਖਿਆ ਕਾਨੂੰਨਾਂ ਅਤੇ ਨਿਯਮਾਂ ਤਹਿਤ ਇਹਨਾਂ ਫੂਡ ਸੇਫਟੀ ਅਫਸਰਾਂ ਨੂੰ ਵਿਭਾਗੀ ਲੋੜਾਂ ਅਨੁਸਾਰ ਸੂਬੇ ਭਰ ਵਿੱਚ ਰਣਨੀਤਕ ਤੌਰ 'ਤੇ ਤਾਇਨਾਤ ਕੀਤਾ ਜਾਵੇਗਾ।


ਨਵ-ਨਿਯੁਕਤ ਅਧਿਕਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ, ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੀਆਂ ਅਧਿਕਾਰਤ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਦੇ ਖਪਤਕਾਰਾਂ ਲਈ ਮਿਲਾਵਟ-ਰਹਿਤ, ਸਾਫ਼-ਸੁਥਰੇ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਏ ਜਾ ਸਕਣ।


ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ ਅਤੇ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.