ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਸੂਰਤ ਵਿੱਚ 31 ਦਸੰਬਰ 2029 ਤੱਕ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦੇ ਕੀਤੇ ਦਾਅਵੇ ’ਤੇ ‘ਆਪ’ ਆਗੂ ਅਮਨ ਅਰੋੜਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਤਰੀਕਾਂ ਜਾਂ ਐਲਾਨਾਂ ਦੀ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਨਤੀਜਿਆਂ ਦੀ ਲੋੜ ਹੈ।
ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵਿਅਕਤੀ ਦੀ ਨਸ਼ਾ ਤਸਕਰਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਿੱਚ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਬਚਾਇਆ ਨਹੀਂ ਜਾਵੇਗਾ।
ਨਸ਼ਿਆਂ ਦੀ ਸਪਲਾਈ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਪੰਜਾਬ ਵਿੱਚ ਨਸ਼ਾ ਤਿਆਰ ਹੋਣ ਦੀ ਬਜਾਏ ਇਸ ਦੀ ਸਪਲਾਈ ਸਰਹੱਦ ਪਾਰੋਂ ਹੁੰਦੀ ਹੈ। ਉਨ੍ਹਾਂ ਸਰਹੱਦ ਦੀ ਸੁਰੱਖਿਆ ਅਤੇ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਕੇਂਦਰ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸਪਲਾਈ ਲਾਈਨ ਨੂੰ ਤੋੜਨ ਲਈ ਸਰਹੱਦ ’ਤੇ ਪ੍ਰਭਾਵਸ਼ਾਲੀ ਕਾਰਵਾਈ ਲਾਜ਼ਮੀ ਹੈ।
Get all latest content delivered to your email a few times a month.