IMG-LOGO
ਹੋਮ ਪੰਜਾਬ: ਨਸ਼ਿਆਂ ਦੇ ਮੁੱਦੇ ’ਤੇ BJP ’ਤੇ ਵਰ੍ਹੇ AAP ਆਗੂ ਕੁਲਦੀਪ...

ਨਸ਼ਿਆਂ ਦੇ ਮੁੱਦੇ ’ਤੇ BJP ’ਤੇ ਵਰ੍ਹੇ AAP ਆਗੂ ਕੁਲਦੀਪ ਧਾਲੀਵਾਲ, ਮਜੀਠੀਆ ਤੋਂ ਆਹਮੋ-ਸਾਹਮਣੇ ਪੁੱਛਗਿੱਛ ਦੀ ਕੀਤੀ ਮੰਗ

Admin User - Sep 30, 2026 07:34 PM
IMG

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਅਤੇ ਅਕਾਲੀ ਦਲ ’ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਆਪਣਾ ਪੱਖ ਰੱਖਿਆ।

ਐਸਆਈਟੀ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤੇ ਜਾਣ ਬਾਰੇ ਧਾਲੀਵਾਲ ਨੇ ਕਿਹਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਜਗਦੀਸ਼ ਭੋਲਾ ਅਤੇ ਬਿਕਰਮ ਮਜੀਠੀਆ ਤੋਂ ਆਹਮੋ-ਸਾਹਮਣੇ ਪੁੱਛਗਿੱਛ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2007 ਤੋਂ 2017 ਦਰਮਿਆਨ ਪੰਜਾਬ ਵਿੱਚ ਨਸ਼ਿਆਂ ਦਾ ਨੈੱਟਵਰਕ ਫੈਲਿਆ ਹੋਇਆ ਸੀ ਅਤੇ ਇਸ ਮਾਮਲੇ ਵਿੱਚ ਮਜੀਠੀਆ ਤੇ ਉਨ੍ਹਾਂ ਦੀ ਟੀਮ ਦੀ ਭੂਮਿਕਾ ਬਾਰੇ ਸਵਾਲ ਉੱਠਦੇ ਰਹੇ ਹਨ।

ਧਾਲੀਵਾਲ ਨੇ ਵਿਰੋਧੀ ਧਿਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਨੂੰ ਲੈ ਕੇ ਕੀਤੀ ਜਾ ਰਹੀ ਸਿਆਸਤ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲੋਕ ਦੇਖ ਰਹੇ ਹਨ।

ਅਕਾਲੀ ਦਲ ਦੇ ਬਦਲਾਖੋਰੀ ਦੀ ਰਾਜਨੀਤੀ ਵਾਲੇ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਕਿਸੇ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੀ ਕਾਰਵਾਈ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਸਿਆਸਤਦਾਨ ਜਾਂ ਅਧਿਕਾਰੀ ਕਾਨੂੰਨ ਦੀ ਉਲੰਘਣਾ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਬਾਰੇ ਧਾਲੀਵਾਲ ਨੇ ਭਾਜਪਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਦੇਸ਼ ਵਿੱਚ ਨਸ਼ਿਆਂ ਦੀ ਆਮਦ ਨੂੰ ਰੋਕਣ ਅਤੇ ਪੰਜਾਬ ਤੱਕ ਇਸ ਦੀ ਸਪਲਾਈ ’ਤੇ ਨਕੇਲ ਕੱਸਣ ਲਈ ਕੇਂਦਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਆਉਣ ਦੇ ਮੁੱਦੇ ’ਤੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੀ ਸੁਰੱਖਿਆ ਵਿੱਚ ਕੇਂਦਰ ਸਰਕਾਰ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦ ’ਤੇ ਐਂਟੀ-ਡਰੋਨ ਸਿਸਟਮ ਲਗਾਉਣ ਅਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸਰਹੱਦ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਜਾ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.