IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੇ ਦੌਰੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੇ ਦੌਰੇ 'ਤੇ: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਦੂਜੀ ਕਿਸ਼ਤ ਕਰਨਗੇ ਜਾਰੀ

Admin User - Oct 01, 2026 10:15 AM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੇ ਵਿਸ਼ੇਸ਼ ਦੌਰੇ 'ਤੇ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਰਾਜ ਦੀਆਂ ਔਰਤਾਂ ਨੂੰ ਦਿੱਤੀ ਜਾਣ ਵਾਲੀ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰਨਗੇ।


ਇਸ ਦੂਜੀ ਕਿਸ਼ਤ ਦੇ ਅਧੀਨ ਸੂਬੇ ਦੀਆਂ 36 ਲੱਖ 87 ਹਜ਼ਾਰ 677 ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 1,262 ਕਰੋੜ 54 ਲੱਖ ਰੁਪਏ ਦੀ ਰਾਸ਼ੀ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਯੋਜਨਾ ਦੇ ਵੇਰਵਿਆਂ ਅਨੁਸਾਰ ਜਨਰਲ ਵਰਗ ਦੀਆਂ ਔਰਤਾਂ ਨੂੰ ₹3,000 ਅਤੇ ਅਨੁਸੂਚਿਤ ਜਾਤੀ (SC) ਵਰਗ ਦੀਆਂ ਔਰਤਾਂ ਨੂੰ ₹4,500 ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।


ਮਾਨ ਸਰਕਾਰ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ, ਇਸ ਯੋਜਨਾ ਦੇ ਤਹਿਤ ਹੁਣ ਤੱਕ ਕੁੱਲ 73 ਲੱਖ 99 ਹਜ਼ਾਰ ਔਰਤਾਂ ਦੇ ਖਾਤਿਆਂ ਵਿੱਚ 2,562 ਕਰੋੜ 33 ਲੱਖ ਰੁਪਏ ਦੀ ਸਨਮਾਨ ਰਾਸ਼ੀ ਸਫਲਤਾਪੂਰਵਕ ਟਰਾਂਸਫਰ ਕੀਤੀ ਜਾ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.