IMG-LOGO
ਹੋਮ ਪੰਜਾਬ: ਅਸਤੀਫ਼ੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ, ਰਾਜਾ ਵੜਿੰਗ ਹੀ ਪੰਜਾਬ ਕਾਂਗਰਸ...

ਅਸਤੀਫ਼ੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ, ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ: ਵਿਜੇ ਇੰਦਰ ਸਿੰਗਲਾ

Admin User - Oct 01, 2026 01:45 PM
IMG

ਪੰਜਾਬ ਕਾਂਗਰਸ ਅੰਦਰ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਅਤੇ ਸਿਆਸੀ ਹਲਚਲ ਦਰਮਿਆਨ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੇ ਸਥਿਤੀ ਸਪੱਸ਼ਟ ਕੀਤੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਸਤੀਫ਼ਾ ਦੇਣ ਅਤੇ ਨਵੇਂ ਪ੍ਰਧਾਨ ਵਜੋਂ ਆਪਣੇ ਨਾਮ ਦੀਆਂ ਚੱਲ ਰਹੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਸਿੰਗਲਾ ਨੇ ਕਿਹਾ ਕਿ ਪਾਰਟੀ ਅੰਦਰ ਅਜਿਹੀ ਕੋਈ ਵੀ ਚਰਚਾ ਨਹੀਂ ਹੈ।


ਮੀਡੀਆ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਦੱਸਿਆ ਕਿ ਉਹ ਹਾਲ ਹੀ ਵਿੱਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਵਿੱਚ ਸ਼ਾਮਲ ਹੋਏ ਸਨ, ਜਿੱਥੇ ਪੰਜਾਬ ਪ੍ਰਧਾਨ ਨੂੰ ਬਦਲਣ ਬਾਰੇ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ, "ਅਮਰਿੰਦਰ ਸਿੰਘ ਰਾਜਾ ਵੜਿੰਗ ਸਾਡੇ ਪ੍ਰਧਾਨ ਹਨ ਅਤੇ ਪੂਰੀ ਟੀਮ ਉਨ੍ਹਾਂ ਦੀ ਅਗਵਾਈ ਹੇਠ ਮਿਲ ਕੇ ਕੰਮ ਕਰ ਰਹੀ ਹੈ। ਵੜਿੰਗ ਵੱਲੋਂ ਅਸਤੀਫ਼ਾ ਦੇਣ ਜਾਂ ਹਾਈਕਮਾਨ ਵੱਲੋਂ ਅਸਤੀਫ਼ਾ ਮੰਗੇ ਜਾਣ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ ਹਨ।"


ਆਪਣੇ ਬਾਰੇ ਚੱਲ ਰਹੀਆਂ ਚਰਚਾਵਾਂ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਇੱਕ ਅਨੁਸ਼ਾਸਿਤ ਸਿਪਾਹੀ ਹਨ। ਪਾਰਟੀ ਨੇ ਜਦੋਂ ਵੀ ਜੋ ਵੀ ਜ਼ਿੰਮੇਵਾਰੀ ਸੌਂਪੀ ਹੈ, ਉਨ੍ਹਾਂ ਨੇ ਉਸ ਨੂੰ ਪੂਰੀ ਲਗਨ ਨਾਲ ਨਿਭਾਇਆ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਇੱਕ ਵਰਕਰ ਵਜੋਂ ਡਟੇ ਰਹਿਣਗੇ।


ਪਾਰਟੀ ਅੰਦਰਲੀ ਕਥਿਤ ਗੁੱਟਬੰਦੀ ਅਤੇ ਖਿੱਚੋਤਾਣ 'ਤੇ ਬੋਲਦਿਆਂ ਸਿੰਗਲਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਆਗੂ ਦਾ ਆਪਣਾ ਨਜ਼ਰੀਆ ਜਾਂ ਵੱਖਰੀ ਰਾਏ ਹੋ ਸਕਦੀ ਹੈ, ਪਰ ਇਸ ਦਾ ਮਤਲਬ ਪਾਰਟੀ ਵਿੱਚ ਕਲੇਸ਼ ਨਹੀਂ ਹੁੰਦਾ। ਕਾਂਗਰਸ ਹਮੇਸ਼ਾ ਇੱਕਜੁੱਟ ਹੋ ਕੇ ਕੰਮ ਕਰਦੀ ਆਈ ਹੈ ਅਤੇ ਜਦੋਂ ਵੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਦੀ ਗੱਲ ਆਉਂਦੀ ਹੈ, ਸਾਰੇ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਮੈਦਾਨ ਵਿੱਚ ਨਿੱਤਰਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.