ਤਾਜਾ ਖਬਰਾਂ
ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਮਾਮਲੇ ਦੀ ਸੁਣਵਾਈ ਨੂੰ ਅੱਗੇ ਪਾਉਂਦਿਆਂ ਹੁਣ ਅਗਲੀ ਤਾਰੀਖ 6 ਅਕਤੂਬਰ ਤੈਅ ਕੀਤੀ ਹੈ।
ਸੰਜੀਵ ਅਰੋੜਾ ਵੱਲੋਂ ਆਪਣੇ ਖ਼ਿਲਾਫ਼ ਚੱਲ ਰਹੇ ਮਾਮਲੇ ਵਿੱਚ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਸ ਨੂੰ 6 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ।
ਹੁਣ ਅਗਲੀ ਸੁਣਵਾਈ ਮੌਕੇ ਦੋਵਾਂ ਧਿਰਾਂ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ। ਫਿਲਹਾਲ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਮਾਮਲੇ ’ਚ ਅਦਾਲਤ ਦੇ ਅਗਲੇ ਰੁਖ ’ਤੇ ਨਜ਼ਰ ਰਹੇਗੀ।
Get all latest content delivered to your email a few times a month.