IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...

ਪੰਜਾਬ ਸਰਕਾਰ ਵੱਲੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ’ਤੇ ਵਿਚਾਰ ਲਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 6 ਅਕਤੂਬਰ ਨੂੰਸੱਦੀ

Admin User - Oct 01, 2026 04:48 PM
IMG

‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਉਪਬੰਧਾਂ ਅਤੇ ਇਸ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 6 ਅਕਤੂਬਰ 2026 ਨੂੰ ਸੱਦੀ ਗਈ ਹੈ। ਮੀਟਿੰਗ ਦੁਪਹਿਰ 12 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਵੇਗੀ।

ਮੀਟਿੰਗ ਵਿੱਚ ਐਕਟ ਦੇ ਉਪਬੰਧਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਾਪਤ ਸੁਝਾਵਾਂ ਅਤੇ ਪ੍ਰਸਤਾਵਿਤ ਸੋਧਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਦੇ ਮੁੱਦੇ ’ਤੇ ਵੀ ਚਰਚਾ ਹੋਵੇਗੀ। ਮੀਟਿੰਗ ਦੌਰਾਨ ਐਕਟ ਨਾਲ ਸਬੰਧਤ ਅਗਲੀ ਕਾਰਵਾਈ ਅਤੇ ਪ੍ਰਾਪਤ ਸੁਝਾਵਾਂ ਨੂੰ ਲੈ ਕੇ ਵਿਚਾਰ ਕੀਤਾ ਜਾਣਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.