ਤਾਜਾ ਖਬਰਾਂ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਾਨ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਕਥਿਤ ਦੋਸ਼ਾਂ ਤਹਿਤ ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਫਰੀਦਕੋਟ ਰੇਂਜ ਦੀ ਆਈ.ਜੀ.ਪੀ. ਨਿਲਾੰਬਰੀ ਜਗਦਾਲੇ ਵੱਲੋਂ ਇੰਸਪੈਕਟਰ ਦੀ ਬਰਖ਼ਾਸਤਗੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਇਸ ਕਾਰਵਾਈ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ਼ ਅਤੇ ‘ਜ਼ੀਰੋ-ਟੋਲਰੈਂਸ’ ਨੀਤੀ ਨਾਲ ਜੋੜਿਆ ਗਿਆ ਹੈ।
Get all latest content delivered to your email a few times a month.