IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, 6 ਅਕਤੂਬਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚਣਗੇ ਪੰਜਾਬ

6 ਅਕਤੂਬਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚਣਗੇ ਪੰਜਾਬ

Admin User - Oct 01, 2026 08:22 PM
IMG

ਰਾਸ਼ਟਰਪਤੀ ਦਰੋਪਦੀ ਮੁਰਮੂ ਦੇ 6 ਅਕਤੂਬਰ 2026 ਨੂੰ ਸ੍ਰੀ ਅਨੰਦਪੁਰ ਸਾਹਿਬ ਦੌਰੇ ਦੇ ਮੱਦੇਨਜ਼ਰ ਰੂਪਨਗਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਰਾਸ਼ਟਰਪਤੀ ਦਸ਼ਮੇਸ਼ ਮਾਰਸ਼ਲ ਅਕੈਡਮੀ ਵਿਖੇ ਪਹੁੰਚਣਗੇ, ਜਿਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਵੀ ਨਤਮਸਤਕ ਹੋਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ 6 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਵਿੱਚ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ। ਸੁਰੱਖਿਆ ਡਿਊਟੀ ’ਤੇ ਤਾਇਨਾਤ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਅਤੇ ਫੌਜੀ ਬਲਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਰਾਸ਼ਟਰਪਤੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਨਿਰਧਾਰਤ ਖੇਤਰ ਨੂੰ 6 ਅਕਤੂਬਰ ਲਈ ‘ਨੋ ਡਰੋਨ ਜ਼ੋਨ’ ਅਤੇ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਇਸ ਦੌਰਾਨ ਡਰੋਨ ਜਾਂ ਹੋਰ ਉਡਣ ਵਾਲੇ ਉਪਕਰਨ ਚਲਾਉਣ ’ਤੇ ਪਾਬੰਦੀ ਰਹੇਗੀ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ 6 ਅਕਤੂਬਰ ਨੂੰ ਪ੍ਰਭਾਵੀ ਰਹਿਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.