IMG-LOGO
ਹੋਮ ਪੰਜਾਬ: ਅਕਾਲੀ ਦਲ ਦਾ 2027 ਲਈ ਐਕਸ਼ਨ ਪਲਾਨ ਤਿਆਰ, 6 ਅਕਤੂਬਰ...

ਅਕਾਲੀ ਦਲ ਦਾ 2027 ਲਈ ਐਕਸ਼ਨ ਪਲਾਨ ਤਿਆਰ, 6 ਅਕਤੂਬਰ ਤੋਂ ਘਰ-ਘਰ ਮੁਹਿੰਮ ਤੇ 10 ਨਵੰਬਰ ਤੋਂ ਸੁਖਬੀਰ ਬਾਦਲ ਦੀ ਬੱਸ ਯਾਤਰਾ ਸ਼ੁਰੂ

Admin User - Oct 01, 2026 09:30 PM
IMG

ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 6 ਅਕਤੂਬਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਦਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਤੋਂ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਆਰੰਭ ਹੋਵੇਗੀ।

ਪਾਰਟੀ ਆਗੂਆਂ ਮੁਤਾਬਕ ਘਰ-ਘਰ ਮੁਹਿੰਮ ਦੀ ਸ਼ੁਰੂਆਤ ਅਟਾਰੀ ਤੋਂ ਕੀਤੀ ਜਾਵੇਗੀ ਅਤੇ ਇਸ ਨੂੰ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਲਿਜਾਇਆ ਜਾਵੇਗਾ। ਇਸ ਦੌਰਾਨ ਲੋਕਾਂ ਤੋਂ ਚੋਣ ਮਨੋਰਥ ਪੱਤਰ ਲਈ ਸੁਝਾਅ ਅਤੇ ਰਾਇ ਲਈ ਜਾਵੇਗੀ। ਪਾਰਟੀ ਦਾ ਕਹਿਣਾ ਹੈ ਕਿ ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ ਸਮੇਤ ਵੱਖ-ਵੱਖ ਵਰਗਾਂ ਨਾਲ ਵਿਚਾਰ-ਵਟਾਂਦਰੇ ਰਾਹੀਂ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ। ਇਹ ਪ੍ਰੋਗਰਾਮ 25 ਅਕਤੂਬਰ ਤੱਕ ਮੁਕੰਮਲ ਕਰਨ ਦੀ ਗੱਲ ਕਹੀ ਗਈ ਹੈ।

ਇਸੇ ਤਰ੍ਹਾਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ‘ਮਾਵਾਂ ਧੀਆਂ ਦਾ ਸਤਿਕਾਰ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ। ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ’ ਦੇ ਨਾਂ ਹੇਠ ਇਹ ਮੁਹਿੰਮ ਸੂਬੇ ਦੇ ਘਰ-ਘਰ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਗਿਆ ਹੈ।

ਪਾਰਟੀ ਵੱਲੋਂ 8 ਦਸੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਵੱਡੀ ਜਨਤਕ ਰੈਲੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

ਇਨ੍ਹਾਂ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫੈਸਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਇੰਚਾਰਜਾਂ ਅਤੇ ਆਬਜ਼ਰਵਰਾਂ ਦੀ ਮੀਟਿੰਗ ਵਿੱਚ ਲਏ ਗਏ ਹਨ।

10 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਬੱਸ ਯਾਤਰਾ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਰੋਜ਼ਾਨਾ ਦੋ ਤੋਂ ਤਿੰਨ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਪਾਰਟੀ ਅਤੇ ਇਸਦੇ ਆਗੂਆਂ ਖ਼ਿਲਾਫ਼ ਮੀਡੀਆ ਤੇ ਸੋਸ਼ਲ ਮੀਡੀਆ ’ਤੇ ਹੋਣ ਵਾਲੇ ਕਥਿਤ ਕੂੜ ਪ੍ਰਚਾਰ ਸਬੰਧੀ 10 ਮੈਂਬਰੀ ਵਕੀਲਾਂ ਦੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ ਗਿਆ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਉਹ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ-ਮਸ਼ਵਰਾ ਕਰਕੇ ਅਗਲੇ ਫੈਸਲੇ ਲੈਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.