IMG-LOGO
ਹੋਮ ਪੰਜਾਬ: ਅੰਮ੍ਰਿਤਸਰ ਵਿੱਚ ਸ਼ਕਤੀ ਬੱਸ ਸਰਵਿਸ ਦੀਆਂ 2 ਬੱਸਾਂ ਸੜ ਕੇ...

ਅੰਮ੍ਰਿਤਸਰ ਵਿੱਚ ਸ਼ਕਤੀ ਬੱਸ ਸਰਵਿਸ ਦੀਆਂ 2 ਬੱਸਾਂ ਸੜ ਕੇ ਸੁਆਹ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

Admin User - Oct 02, 2026 02:05 PM
IMG

ਧਾਰਮਿਕ ਨਗਰੀ ਅੰਮ੍ਰਿਤਸਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਸ਼ਕਤੀ ਬੱਸ ਸਰਵਿਸ ਦੇ ਅੱਡੇ 'ਤੇ ਖੜ੍ਹੀਆਂ ਬੱਸਾਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਬੱਸਾਂ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈਆਂ। ਇਸ ਹਾਦਸੇ ਨਾਲ ਕੰਪਨੀ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਿਆ ਹੈ।


ਜਾਣਕਾਰੀ ਅਨੁਸਾਰ ਰੋਜ਼ਾਨਾ ਦੇ ਰੂਟ ਤੋਂ ਵਾਪਸ ਆਉਣ ਤੋਂ ਬਾਅਦ ਬੱਸਾਂ ਅੱਡੇ ਵਿੱਚ ਖੜ੍ਹੀਆਂ ਸਨ। ਰਾਤ ਲਗਭਗ 11:40 ਵਜੇ ਕੰਪਨੀ ਦੇ ਕੈਸ਼ੀਅਰ ਬਲਤੇਜ ਸਿੰਘ ਨੇ ਪ੍ਰਬੰਧਕਾਂ ਨੂੰ ਬੱਸਾਂ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ। ਇਤਲਾਹ ਮਿਲਦੇ ਹੀ ਪ੍ਰਬੰਧਕ ਅਤੇ ਸਥਾਨਕ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।


ਬੱਸ ਸਰਵਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਸੀਟੀਵੀ ਫੁੱਟੇਜ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੁਰੂਆਤ ਵਿੱਚ ਅੱਗ ਇੱਕ ਬੱਸ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਸੀ। ਬੱਸ ਦੇ ਅੰਦਰੂਨੀ ਫਾਈਬਰ ਅਤੇ ਸੀਟਾਂ ਕਾਰਨ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰਨ ਕਰ ਲਿਆ। ਇਸ ਤੋਂ ਬਾਅਦ ਅੱਗ ਦੀ ਲਪੇਟ 'ਚ ਆਈ ਬੱਸ ਕਥਿਤ ਤੌਰ 'ਤੇ ਖੁਦ ਹੀ ਚੱਲ ਪਈ ਅਤੇ ਅੱਗੇ ਖੜ੍ਹੀ ਦੂਜੀ ਬੱਸ ਨਾਲ ਜਾ ਟਕਰਾਈ, ਜਿਸ ਨਾਲ ਦੂਜੀ ਬੱਸ ਵੀ ਅੱਗ ਦੀ ਗ੍ਰਿਫ਼ਤ ਵਿੱਚ ਆ ਗਈ।


ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਦੇ ਸਥਾਨਕ ਲੋਕ ਵੀ ਮਦਦ ਲਈ ਅੱਗੇ ਆਏ। ਲੋਕਾਂ ਅਤੇ ਮੁਲਾਜ਼ਮਾਂ ਦੀ ਸਮੇਂ ਸਿਰ ਕੀਤੀ ਗਈ ਮਦਦ ਨਾਲ ਨੇੜੇ ਖੜ੍ਹੀਆਂ ਦੋ ਹੋਰ ਬੱਸਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਨਾਲ ਹੋਰ ਵੱਡਾ ਨੁਕਸਾਨ ਹੋਣੋਂ ਬਚ ਗਿਆ।


ਬੁਲਾਰੇ ਨੇ ਦੱਸਿਆ ਕਿ ਪਿਛਲੇ 30 ਸਾਲਾਂ ਤੋਂ ਬੱਸਾਂ ਇਸੇ ਥਾਂ 'ਤੇ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ, ਪਰ ਅਜਿਹੀ ਅਣਹੋਣੀ ਪਹਿਲੀ ਵਾਰ ਵਾਪਰੀ ਹੈ। ਉਨ੍ਹਾਂ ਕਿਹਾ ਕਿ ਬੱਸਾਂ ਦੀ ਕੀਮਤ ਵੱਖ-ਵੱਖ ਮਾਡਲ ਅਨੁਸਾਰ ਹੁੰਦੀ ਹੈ, ਇਸ ਲਈ ਫਿਲਹਾਲ ਕੁੱਲ ਵਿੱਤੀ ਨੁਕਸਾਨ ਦਾ ਸਹੀ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਇਸ ਔਖੀ ਘੜੀ ਵਿੱਚ ਮਦਦ ਕਰਨ ਲਈ ਫਾਇਰ ਬ੍ਰਿਗੇਡ ਦੀ ਟੀਮ ਅਤੇ ਸਥਾਨਕ ਲੋਕਾਂ ਦਾ ਧੰਨਵਾਦ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.