IMG-LOGO
ਹੋਮ ਪੰਜਾਬ, ਰਾਸ਼ਟਰੀ, ਬਠਿੰਡਾ: ਪ੍ਰੇਮ ਸਬੰਧਾਂ 'ਚ ਰੋੜਾ ਬਣੇ ਪਤੀ ਦਾ ਬੇਰਹਿਮੀ ਨਾਲ...

ਬਠਿੰਡਾ: ਪ੍ਰੇਮ ਸਬੰਧਾਂ 'ਚ ਰੋੜਾ ਬਣੇ ਪਤੀ ਦਾ ਬੇਰਹਿਮੀ ਨਾਲ ਕਤਲ, ਪਤਨੀ 'ਤੇ ਪ੍ਰੇਮੀ ਸਮੇਤ ਚਾਰ ਦਿਨਾਂ ਪੁਲਿਸ ਰਿਮਾਂਡ

Admin User - Oct 02, 2026 02:39 PM
IMG

ਗੈਰ-ਮਰਦ ਨਾਲ ਨਾਜਾਇਜ਼ ਸਬੰਧਾਂ ਦਾ ਭੇਤ ਖੁੱਲ੍ਹਣ 'ਤੇ ਬਠਿੰਡਾ ਦੇ ਪਿੰਡ ਕੋਟਲੀ ਖੁਰਦ ਵਿੱਚ ਇੱਕ ਖੌਫ਼ਨਾਕ ਵਾਰਦਾਤ ਸਾਹਮਣੇ ਆਈ ਹੈ। ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ 30 ਸਾਲਾ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਇਸ ਵਾਰਦਾਤ ਨੂੰ ਖੁਦਕੁਸ਼ੀ ਦਾ ਰੂਪ ਦੇਣ ਲਈ ਲਾਸ਼ ਨੂੰ ਰਸੋਈ ਦੇ ਗਾਡਰ ਨਾਲ ਲਟਕਾ ਦਿੱਤਾ। ਮੌੜ ਥਾਣੇ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਅਦਾਲਤ ਨੇ ਚਾਰ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।


ਮਾਮਲੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਾਜਪਾਲ ਸਿੰਘ ਦੇ ਭਰਾ ਸਤਪਾਲ ਸਿੰਘ ਨੇ ਦੱਸਿਆ ਕਿ 29 ਅਤੇ 30 ਸਤੰਬਰ ਦੀ ਵਿਚਕਾਰਲੀ ਰਾਤ ਨੂੰ ਇਹ ਕਤਲ ਕੀਤਾ ਗਿਆ। 30 ਸਤੰਬਰ ਦੀ ਸਵੇਰ ਨੂੰ ਰਾਜਪਾਲ ਦੀ ਪਤਨੀ ਕਿਰਨਪਾਲ ਕੌਰ ਨੇ ਅਚਾਨਕ ਚੀਕ-ਚਿਹਾਰਾ ਪਾਉਣਾ ਸ਼ੁਰੂ ਕਰ ਦਿੱਤਾ ਕਿ ਉਸ ਦੇ ਪਤੀ ਨੇ ਫਾਹਾ ਲੈ ਲਿਆ ਹੈ। ਸ਼ੋਰ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਅਤੇ ਗੁਆਂਢੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਰਾਜਪਾਲ ਦੀ ਦੇਹ ਰਸੋਈ ਵਿੱਚ ਪਰਨੇ ਤੇ ਰੱਸੀ ਦੇ ਸਹਾਰੇ ਲਟਕਦੀ ਦੇਖੀ।


ਜਦੋਂ ਲੋਕਾਂ ਨੇ ਲਾਸ਼ ਨੂੰ ਹੇਠਾਂ ਉਤਾਰਿਆ ਤਾਂ ਰਾਜਪਾਲ ਦੇ ਸਰੀਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ, ਜਿਸ ਤੋਂ ਪਰਿਵਾਰ ਨੂੰ ਮਾਮਲਾ ਖੁਦਕੁਸ਼ੀ ਦੀ ਬਜਾਏ ਸ਼ੱਕੀ ਲੱਗਿਆ। ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। ਪੂਰੀ ਰਾਤ ਨਾਲ ਰਹਿਣ ਕਾਰਨ ਪਰਿਵਾਰ ਨੇ ਪਤਨੀ 'ਤੇ ਹੀ ਸ਼ੱਕ ਜਤਾਇਆ।


ਪੁਲਿਸ ਨੇ ਸਤਪਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕ ਦੀ ਪਤਨੀ ਕਿਰਨਪਾਲ ਕੌਰ ਤੇ ਉਸ ਦੇ ਪ੍ਰੇਮੀ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਕਤਲ ਲਈ ਵਰਤੀ ਗਈ ਰੱਸੀ ਅਤੇ ਸ਼ਾਲ ਵੀ ਜ਼ਬਤ ਕਰ ਲਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.