IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, ਭਾਰਤ-ਪਾਕਿ ਫਾਈਨਲ ਤੋਂ ਪਹਿਲਾਂ ਟੀਮ ਇੰਡੀਆ ਦਾ ਪਲੜਾ ਭਾਰੀ, ਲਗਾਤਾਰ...

ਭਾਰਤ-ਪਾਕਿ ਫਾਈਨਲ ਤੋਂ ਪਹਿਲਾਂ ਟੀਮ ਇੰਡੀਆ ਦਾ ਪਲੜਾ ਭਾਰੀ, ਲਗਾਤਾਰ 6 ਜਿੱਤਾਂ ਨਾਲ ਬਣਿਆ ਦਬਦਬਾ

Admin User - Oct 02, 2026 04:11 PM
IMG

ਭਾਰਤ ਅਤੇ ਪਾਕਿਸਤਾਨ ਇੱਕ ਵਾਰ ਫਿਰ ਟੀ-20 ਕ੍ਰਿਕਟ ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਏਸ਼ੀਅਨ ਖੇਡਾਂ 2026 ਦੇ ਪੁਰਸ਼ ਟੀ-20 ਕ੍ਰਿਕਟ ਫਾਈਨਲ ਵਿੱਚ ਦੋਵੇਂ ਟੀਮਾਂ ਸੋਨ ਤਗਮੇ ਲਈ ਮੁਕਾਬਲਾ ਕਰਨਗੀਆਂ। ਪਿਛਲੇ ਸਾਲ ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਮਾਤ ਦਿੱਤੀ ਸੀ ਅਤੇ ਹੁਣ ਇੱਕ ਸਾਲ ਦੇ ਅੰਦਰ ਦੋਵਾਂ ਵਿਚਕਾਰ ਇਹ ਦੂਜਾ ਫਾਈਨਲ ਮੁਕਾਬਲਾ ਹੋਵੇਗਾ।

3 ਅਕਤੂਬਰ ਨੂੰ ਆਈਚੀ-ਨਾਗੋਯਾ ਵਿੱਚ ਹੋਣ ਵਾਲੇ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਨਜ਼ਰ ਲਗਾਤਾਰ ਦੂਜੀ ਵਾਰ ਏਸ਼ੀਅਨ ਖੇਡਾਂ ਦਾ ਸੋਨ ਤਗਮਾ ਜਿੱਤਣ ’ਤੇ ਹੋਵੇਗੀ। ਮਹਿਲਾ ਟੀਮ ਪਹਿਲਾਂ ਹੀ ਸੋਨ ਤਗਮਾ ਆਪਣੇ ਨਾਮ ਕਰ ਚੁੱਕੀ ਹੈ, ਜਦਕਿ ਹੁਣ ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਪੁਰਸ਼ ਟੀਮ ਤੋਂ ਵੀ ਇਸੇ ਪ੍ਰਦਰਸ਼ਨ ਦੀ ਉਮੀਦ ਹੈ। ਭਾਰਤ ਨੇ ਸੈਮੀਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾਕੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ।

ਦੋਵਾਂ ਟੀਮਾਂ ਦੇ ਟੀ-20 ਰਿਕਾਰਡ ’ਤੇ ਨਜ਼ਰ ਮਾਰੀਏ ਤਾਂ ਭਾਰਤ ਦਾ ਪਲੜਾ ਸਾਫ਼ ਤੌਰ ’ਤੇ ਭਾਰੀ ਹੈ। ਹੁਣ ਤੱਕ ਭਾਰਤ ਅਤੇ ਪਾਕਿਸਤਾਨ ਵਿਚਾਲੇ 17 ਟੀ-20 ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚ ਭਾਰਤ ਨੇ 14 ਅਤੇ ਪਾਕਿਸਤਾਨ ਨੇ 3 ਮੁਕਾਬਲੇ ਜਿੱਤੇ ਹਨ। ਪਾਕਿਸਤਾਨ ਨੇ ਆਖਰੀ ਵਾਰ 2022 ਵਿੱਚ ਭਾਰਤ ਨੂੰ ਹਰਾਇਆ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਲਗਾਤਾਰ ਛੇ ਮੁਕਾਬਲਿਆਂ ਵਿੱਚ ਜਿੱਤ ਦਰਜ ਕੀਤੀ ਹੈ।

ਪਾਕਿਸਤਾਨ ਦੀਆਂ ਤਿੰਨ ਟੀ-20 ਜਿੱਤਾਂ ਵਿੱਚ 2021 ਟੀ-20 ਵਿਸ਼ਵ ਕੱਪ ਅਤੇ 2022 ਏਸ਼ੀਆ ਕੱਪ ਦੀਆਂ ਜਿੱਤਾਂ ਸ਼ਾਮਲ ਹਨ, ਜਦਕਿ ਇਸ ਤੋਂ ਪਹਿਲਾਂ 2012 ਵਿੱਚ ਬੈਂਗਲੁਰੂ ਵਿੱਚ ਵੀ ਪਾਕਿਸਤਾਨ ਨੇ ਭਾਰਤ ਨੂੰ ਹਰਾਇਆ ਸੀ।

ਫਾਈਨਲ ਮੁਕਾਬਲਿਆਂ ਦੀ ਗੱਲ ਕਰੀਏ ਤਾਂ ਟੀ-20 ਵਿਸ਼ਵ ਕੱਪ 2007 ਅਤੇ ਏਸ਼ੀਆ ਕੱਪ 2016 ਦੇ ਫਾਈਨਲ ਸਮੇਤ ਵੱਡੇ ਟੂਰਨਾਮੈਂਟਾਂ ਦੇ ਫਾਈਨਲ ਵਿੱਚ ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਜਿੱਤ ਦਰਜ ਕੀਤੀ ਹੈ। ਹੁਣ ਏਸ਼ੀਅਨ ਖੇਡਾਂ 2026 ਦਾ ਫਾਈਨਲ ਦੋਵਾਂ ਗੁਆਂਢੀ ਦੇਸ਼ਾਂ ਦੀ ਕ੍ਰਿਕਟ ਰਾਈਵਲਰੀ ਵਿੱਚ ਇੱਕ ਹੋਰ ਅਧਿਆਇ ਜੋੜੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.