IMG-LOGO
ਹੋਮ ਪੰਜਾਬ, ਰਾਸ਼ਟਰੀ, ਤਰਨਤਾਰਨ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਗੋਲੀਬਾਰੀ...

ਤਰਨਤਾਰਨ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਗੋਲੀਬਾਰੀ ’ਚ 2 ਘੁਸਪੈਠੀਏ ਢੇਰ; ਇੱਕ ਪਾਕਿਸਤਾਨ ਪਰਤਿਆ

Admin User - Oct 02, 2026 04:15 PM
IMG

ਤਰਨਤਾਰਨ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ BSF ਨੇ ਨਾਕਾਮ ਕਰ ਦਿੱਤਾ। BSF ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਰਾਤ ਕਰੀਬ 12:30 ਵਜੇ BOP ਰਾਜੋਕੇ ਇਲਾਕੇ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਕੁਝ ਵਿਅਕਤੀਆਂ ਨੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।

ਜਾਣਕਾਰੀ ਅਨੁਸਾਰ, ਚੱਟਨਵਾਲੇ ਇਲਾਕੇ ਤੋਂ ਘੱਟੋ-ਘੱਟ ਤਿੰਨ ਵਿਅਕਤੀ ਸਰਹੱਦ ਵੱਲ ਵਧ ਰਹੇ ਸਨ। BSF ਜਵਾਨਾਂ ਨੇ ਉਨ੍ਹਾਂ ਨੂੰ ਰੋਕਣ ਲਈ ਚੁਣੌਤੀ ਦਿੱਤੀ, ਪਰ ਉਹ ਅੱਗੇ ਵਧਦੇ ਰਹੇ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋ ਘੁਸਪੈਠੀਏ ਮਾਰੇ ਗਏ।

ਫਾਇਰਿੰਗ ਦੌਰਾਨ ਤੀਜਾ ਵਿਅਕਤੀ ਮੌਕੇ ਤੋਂ ਪਿੱਛੇ ਹਟ ਕੇ ਪਾਕਿਸਤਾਨ ਵਾਲੇ ਪਾਸੇ ਵਾਪਸ ਭੱਜ ਗਿਆ। BSF ਮੁਤਾਬਕ, ਇਸ ਕਾਰਵਾਈ ਨਾਲ ਸਰਹੱਦ ਪਾਰੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ BSF ਵੱਲੋਂ ਸਰਹੱਦੀ ਖੇਤਰ ਵਿੱਚ ਚੌਕਸੀ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.