ਤਾਜਾ ਖਬਰਾਂ
ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖਰੀਦ ਬਿਨਾਂ ਕਿਸੇ ਦੇਰੀ ਦੇ ਕੀਤੀ ਜਾ ਸਕੇ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਅਮਰਿੰਦਰ ਮੰਡੋਫਲ ਸਮੇਤ ਕਈ ਅਧਿਕਾਰੀ, ਆਗੂ ਅਤੇ ਹੋਰ ਪਤਵੰਤੇ ਹਾਜ਼ਰ ਰਹੇ।
Get all latest content delivered to your email a few times a month.