IMG-LOGO
ਹੋਮ ਪੰਜਾਬ: ਝੋਨੇ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ SDM ਕਰੁਣ ਗੁਪਤਾ...

ਝੋਨੇ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ SDM ਕਰੁਣ ਗੁਪਤਾ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

Admin User - Oct 02, 2026 04:26 PM
IMG

ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਫਤਿਹਗੜ੍ਹ ਸਾਹਿਬ ਦੇ ਐਸ.ਡੀ.ਐਮ. ਕਰੁਣ ਗੁਪਤਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਖਰੀਦ ਇੰਸਪੈਕਟਰਾਂ, ਆੜ੍ਹਤੀਆਂ ਅਤੇ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਦੇ ਨਿਰਦੇਸ਼ ਦਿੱਤੇ।

ਐਸ.ਡੀ.ਐਮ. ਨੇ ਕਿਹਾ ਕਿ ਮੰਡੀਆਂ ਵਿੱਚ ਪਹੁੰਚਣ ਵਾਲੇ ਝੋਨੇ ਦੀ ਸਰਕਾਰੀ ਖਰੀਦ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਆਉਣ ਵਾਲੀਆਂ ਸੰਭਾਵਿਤ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ।

ਇਸ ਦੌਰਾਨ ਆੜ੍ਹਤੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਲਈ ਜਾਗਰੂਕ ਕਰਨ। ਇਸ ਨਾਲ ਫਸਲ ਦੀ ਖਰੀਦ ਸਮੇਂ ਸਿਰ ਹੋਣ ਦੇ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਬਣਦੀ ਅਦਾਇਗੀ ਵੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਮਿਲ ਸਕੇਗੀ।

ਮੀਟਿੰਗ ਵਿੱਚ ਮਾਰਕਫੈੱਡ ਅਤੇ ਮਾਰਕੀਟ ਕਮੇਟੀ ਸਰਹਿੰਦ ਦੇ ਅਧਿਕਾਰੀ, ਫੂਡ ਸਪਲਾਈ ਵਿਭਾਗ ਦੇ ਨੁਮਾਇੰਦੇ, ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.