ਤਾਜਾ ਖਬਰਾਂ
ਕੇਵਲ ਸਿੰਘ ਢਿੱਲੋਂ ਮੁਤਾਬਕ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੱਤਰ ਰਾਹੀਂ ਉਨ੍ਹਾਂ ਨੂੰ ਇਸ ਫੈਸਲੇ ਬਾਰੇ ਜਾਣੂ ਕਰਵਾਇਆ ਹੈ। ਇਹ ਵਿੱਤੀ ਸਹਾਇਤਾ ਰਾਸ਼ਟਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ (NFSNM) ਦੇ ਬੀਜ ਹਿੱਸੇ ਤਹਿਤ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਪੰਜਾਬ ਦੇ ਕਿਸਾਨਾਂ ਨੂੰ ਬੀਜਾਈ ਦੇ ਸੀਜ਼ਨ ਤੋਂ ਪਹਿਲਾਂ ਉੱਚ ਗੁਣਵੱਤਾ ਵਾਲਾ ਪ੍ਰਮਾਣਿਤ ਕਣਕ ਬੀਜ ਰਿਆਇਤੀ ਦਰਾਂ ’ਤੇ ਉਪਲਬਧ ਕਰਵਾਉਣ ਵਿੱਚ ਮਦਦਗਾਰ ਹੋਵੇਗਾ। ਇਸ ਨਾਲ ਕਿਸਾਨਾਂ ਦੇ ਖੇਤੀ ਖਰਚਿਆਂ ਨੂੰ ਘਟਾਉਣ ਅਤੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲਣ ਦੀ ਗੱਲ ਵੀ ਉਨ੍ਹਾਂ ਨੇ ਕਹੀ।
ਕੇਵਲ ਸਿੰਘ ਢਿੱਲੋਂ ਨੇ ਇਸ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਖੇਤੀ ਖੇਤਰ ਦੇ ਵਿਕਾਸ ਲਈ ਸਹਿਯੋਗ ਜਾਰੀ ਰੱਖਣ ਲਈ ਵਚਨਬੱਧ ਹੈ।
Get all latest content delivered to your email a few times a month.