ਤਾਜਾ ਖਬਰਾਂ
ਹਿੰਸਾ ਦੌਰਾਨ ਯੂਨੀਵਰਸਿਟੀ ਦੇ ਬਾਹਰ ਭਾਰਤੀ ਹਵਾਈ ਸੈਨਾ ਦੇ ਸਨਮਾਨ ਵਿੱਚ ਸਥਾਪਿਤ ਮਿਗ-23UM ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਵਿਅਕਤੀ ਦੀ ਵੀ ਪਛਾਣ ਕਰ ਲਈ ਗਈ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਮਗਰੋਂ ਪੁਲਿਸ ਨੇ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਕਾਬੂ ਕੀਤਾ। ਪੁਲਿਸ ਅਨੁਸਾਰ ਉਹ ਨਾਬਾਲਗ ਹੈ ਅਤੇ LPU ਦਾ ਵਿਦਿਆਰਥੀ ਹੈ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਕਥਿਤ ਅਫਵਾਹਾਂ ਅਤੇ ਗੁੰਮਰਾਹਕੁੰਨ ਜਾਣਕਾਰੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਭੜਕਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਕੀਤੇ ਜਾਣ ਦੇ ਮਾਮਲਿਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਪਟਿਆਲਾ ਦੇ ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ ਦੀ ਰਾਤ ਹੋਏ ਵਿਦਿਆਰਥੀ ਹੰਗਾਮੇ ਦੇ ਮਾਮਲੇ ਵਿੱਚ ਵੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵਾਂ ’ਤੇ ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ ’ਤੇ ਗੁੰਮਰਾਹਕੁੰਨ ਅਫਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹਨ।
ਉਧਰ, ਸੋਸ਼ਲ ਮੀਡੀਆ ’ਤੇ ਕਥਿਤ ਪੀੜਤ ਵਿਦਿਆਰਥਣ ਨਾਲ ਸਬੰਧਤ ਇੱਕ ਵੀਡੀਓ ਵੀ ਵਾਇਰਲ ਹੋਇਆ ਹੈ। ਵੀਡੀਓ ਵਿੱਚ ਵਿਦਿਆਰਥਣ ਨੇ ਆਪਣੇ ਆਪ ਨੂੰ ਸੁਰੱਖਿਅਤ ਦੱਸਦਿਆਂ ਕਿਹਾ ਕਿ ਉਹ ਪ੍ਰਦਰਸ਼ਨਾਂ ਤੋਂ ਡਰ ਗਈ ਸੀ ਅਤੇ ਇਸ ਕਾਰਨ ਆਪਣੇ ਰਿਸ਼ਤੇਦਾਰਾਂ ਦੇ ਘਰ ਚਲੀ ਗਈ ਸੀ। ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
Get all latest content delivered to your email a few times a month.