ਤਾਜਾ ਖਬਰਾਂ
ਜੰਡਿਆਲਾ ਗੁਰੂ ਨੇੜੇ ਸੂਏ ਵਿਚੋਂ 34 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪ੍ਰਬਸਿਮਰਨ ਸਿੰਘ ਵਾਸੀ ਰਈਆ ਖੁਰਦ ਵਜੋਂ ਹੋਈ ਹੈ।
ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਨੌਜਵਾਨ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ, ਇਸ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.