IMG-LOGO
ਹੋਮ ਪੰਜਾਬ, ਵਿਰਾਸਤ, ਪੰਜਾਬ ਕਾਂਗਰਸ 'ਚ ਵੱਡਾ ਸਿਆਸੀ ਫੇਰਬਦਲ: ਪਰਗਟ ਸਿੰਘ ਹੱਥ ਪੰਜਾਬ...

ਪੰਜਾਬ ਕਾਂਗਰਸ 'ਚ ਵੱਡਾ ਸਿਆਸੀ ਫੇਰਬਦਲ: ਪਰਗਟ ਸਿੰਘ ਹੱਥ ਪੰਜਾਬ ਕਾਂਗਰਸ ਦੀ ਕਮਾਨ, ਹਾਈਕਮਾਨ ਨੇ ਲਾਈ ਮੋਹਰ

Admin User - Oct 03, 2026 10:10 AM
IMG

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਚੱਲ ਰਿਹਾ ਸਸਪੈਂਸ ਹੁਣ ਮੁਕੰਮਲ ਤੌਰ 'ਤੇ ਖ਼ਤਮ ਹੋ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਸ. ਪਰਗਟ ਸਿੰਘ ਦੇ ਨਾਂ ’ਤੇ ਅੰਤਿਮ ਮੋਹਰ ਲਾ ਦਿੱਤੀ ਹੈ। ਇਸ ਫ਼ੈਸਲੇ ਨਾਲ ਪਾਰਟੀ ਨੇ ਸੂਬੇ ਵਿੱਚ ਜੱਟ-ਸਿੱਖ ਸਿਆਸਤ ਦੇ ਸਮੀਕਰਨਾਂ ਨੂੰ ਬਰਕਰਾਰ ਰੱਖਣ ਦੀ ਰਣਨੀਤੀ ਅਪਣਾਈ ਹੈ।


ਪ੍ਰਧਾਨਗੀ ਦੀ ਦੌੜ ਵਿੱਚ ਕਈ ਸੀਨੀਅਰ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਸਨ, ਪਰ ਅੰਤ ਵਿੱਚ ਹਾਈਕਮਾਨ ਨੇ ਪਰਗਟ ਸਿੰਘ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟਾਇਆ। ਨਿਯੁਕਤੀ ਤੋਂ ਤੁਰੰਤ ਬਾਅਦ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਸਮੇਤ ਹੋਰ ਵੱਡੇ ਨੇਤਾਵਾਂ ਨਾਲ ਉਨ੍ਹਾਂ ਦੀ ਮੁਲਾਕਾਤ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।


ਨਵੇਂ ਪ੍ਰਦੇਸ਼ ਪ੍ਰਧਾਨ ਦੇ ਐਲਾਨ ਹੁੰਦਿਆਂ ਹੀ ਪਰਗਟ ਸਿੰਘ ਦੇ ਗ੍ਰਹਿ ਵਿਖੇ ਜਸ਼ਨ ਦਾ ਮਾਹੌਲ ਬਣ ਗਿਆ। ਪਾਰਟੀ ਦੇ ਸੀਨੀਅਰ ਲੀਡਰਾਂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਪਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ।


ਆਪਣੇ ਸੁਨੇਹੇ ਵਿੱਚ ਆਗੂਆਂ ਨੇ ਲਿਖਿਆ ਕਿ ਉਹ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਸਚਿਨ ਪਾਇਲਟ ਅਤੇ ਸਮੁੱਚੀ ਹਾਈਕਮਾਨ ਦੇ ਇਸ ਫ਼ੈਸਲੇ ਦਾ ਪੂਰਨ ਸਵਾਗਤ ਕਰਦੇ ਹਨ। ਉਨ੍ਹਾਂ ਪਰਗਟ ਸਿੰਘ ਨੂੰ ਇਸ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.