ਤਾਜਾ ਖਬਰਾਂ
ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਨਾਲ ਬਾਲੀ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਫਰੈਕਚਰ ਹੋ ਗਿਆ ਹੈ। ਬਾਲੀ ਦੇ ਹਸਪਤਾਲ ਵਿੱਚ ਸ਼ੁਰੂਆਤੀ ਇਲਾਜ ਤੋਂ ਬਾਅਦ, ਹੁਣ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਵਿਸ਼ੇਸ਼ ਦੇਖਭਾਲ ਹੇਠ ਮੁੰਬਈ ਲਿਆਂਦਾ ਗਿਆ ਹੈ।
ਨੁਸਰਤ ਦੀ ਪਬਲੀਸਿਸਟ ਸਚਿੰਤਾ ਤ੍ਰਿਵੇਦੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਡਾਕਟਰੀ ਜਾਂਚ ਤੋਂ ਬਾਅਦ ਜਲਦ ਹੀ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕੀਤੀ ਜਾਵੇਗੀ। ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਲੰਬੇ ਸਮੇਂ ਲਈ ਪੂਰਨ ਆਰਾਮ ਅਤੇ ਰੀਕਵਰੀ ਦੀ ਲੋੜ ਹੋਵੇਗੀ, ਜਿਸ ਕਾਰਨ ਆਉਣ ਵਾਲੇ ਹਫ਼ਤਿਆਂ ਵਿੱਚ ਉਨ੍ਹਾਂ ਦੇ ਸ਼ੂਟਿੰਗ ਤੇ ਕੰਮ ਨਾਲ ਜੁੜੇ ਪ੍ਰੋਜੈਕਟਾਂ 'ਤੇ ਅਸਰ ਪੈ ਸਕਦਾ ਹੈ।
ਅਦਾਕਾਰਾ ਦੀ ਟੀਮ ਨੇ ਪ੍ਰਸ਼ੰਸਕਾਂ ਅਤੇ ਮੀਡੀਆ ਨੂੰ ਉਨ੍ਹਾਂ ਦੀ ਨਿੱਜਤਾ (ਪ੍ਰਾਈਵੇਸੀ) ਦਾ ਸਤਿਕਾਰ ਕਰਨ ਅਤੇ ਇਲਾਜ ਦੌਰਾਨ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਤੋਂ ਕੁਝ ਦਿਨ ਪਹਿਲਾਂ ਹੀ ਨੁਸਰਤ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਛੁੱਟੀਆਂ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਸਨ।
Get all latest content delivered to your email a few times a month.