IMG-LOGO
ਹੋਮ ਪੰਜਾਬ: ਗਿੱਲ ਰੌਂਤਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ: ਪੁਆਧ...

ਗਿੱਲ ਰੌਂਤਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ: ਪੁਆਧ ਇਕਾਈ ਦੇ ਦਫ਼ਤਰ ਦਾ ਵੀ ਕੀਤਾ ਉਦਘਾਟਨ

Admin User - Oct 03, 2026 03:01 PM
IMG

ਪੰਜਾਬੀ ਸੰਗੀਤ ਅਤੇ ਸਾਹਿਤ ਜਗਤ ਦੀ ਜਾਣੀ-ਪਛਾਣੀ ਸ਼ਖਸੀਅਤ, ਗੀਤਕਾਰ ਤੇ ਗਾਇਕ ਗਿੱਲ ਰੌਂਤਾ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਵਾਂਗ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਪਾਰਟੀ ਦੀ ਰਸਮੀ ਮੈਂਬਰਸ਼ਿਪ ਹਾਸਲ ਕੀਤੀ।


ਇਸ ਦੌਰਾਨ ਆਯੋਜਿਤ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਕਿ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਦਾ ਸੰਗਠਨ ਨਾਲ ਜੁੜਨਾ ਇੱਕ ਬਹੁਤ ਹੀ ਸਕਾਰਾਤਮਕ ਕਦਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਮੁੱਖ ਮਨੋਰਥ ਪੰਜਾਬੀ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਆਮ ਲੋਕਾਂ ਦੀਆਂ ਉਮੀਦਾਂ ਨੂੰ ਮਜ਼ਬੂਤੀ ਨਾਲ ਚੁੱਕਣਾ ਹੈ।


ਇਸ ਮੌਕੇ ਗਿੱਲ ਰੌਂਤਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਿਆਂ 'ਤੇ ਡਟ ਕੇ ਪਹਿਰਾ ਦਿੰਦੇ ਆਏ ਹਨ। ਹੁਣ ਇਸ ਸੰਗਠਨ ਜ਼ਰੀਏ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੇ ਹੱਕਾਂ ਅਤੇ ਆਵਾਜ਼ ਨੂੰ ਬੁਲੰਦ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।


ਸਮਾਗਮ ਦੌਰਾਨ ਧਾਰਮਿਕ ਮਰਿਆਦਾ ਅਨੁਸਾਰ ਗੁਰੂ ਸਾਹਿਬ ਦੀ ਓਟ-ਆਸਰਾ ਲੈ ਕੇ ਪੁਆਧ ਇਕਾਈ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਸਮੂਹ ਆਗੂਆਂ ਨੇ ਦੱਸਿਆ ਕਿ ਇਹ ਦਫ਼ਤਰ ਖੇਤਰ ਵਿੱਚ ਪਾਰਟੀ ਗਤੀਵਿਧੀਆਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਦੇ ਨਾਲ-ਨਾਲ ਵਰਕਰਾਂ ਅਤੇ ਆਮ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.