IMG-LOGO
ਹੋਮ ਪੰਜਾਬ: ਕਥਿਤ ਆਡੀਓ ’ਤੇ ਵਲਟੋਹਾ ਦਾ ਵੱਡਾ ਦਾਅਵਾ, AI ਰਾਹੀਂ ਤਿਆਰ...

ਕਥਿਤ ਆਡੀਓ ’ਤੇ ਵਲਟੋਹਾ ਦਾ ਵੱਡਾ ਦਾਅਵਾ, AI ਰਾਹੀਂ ਤਿਆਰ ਕਰਨ ਦਾ ਇਲਜ਼ਾਮ; ਹਾਈਕੋਰਟ ਜਾਂ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ

Admin User - Oct 03, 2026 03:49 PM
IMG

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਬਹਿਰੀਨ ਦੀ ਮਹਿਲਾ ਨਾਲ ਜੁੜੀ ਕਥਿਤ ਆਡੀਓ ਰਿਕਾਰਡਿੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਸਵਾਲ ਖੜ੍ਹੇ ਕੀਤੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਵਲਟੋਹਾ ਨੇ ਦੋਸ਼ ਲਾਇਆ ਕਿ ਸਰਕਾਰ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਦਾ ਜਵਾਬ ਦੇਣ ਦੀ ਬਜਾਏ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀ ਹੈ।

ਵਲਟੋਹਾ ਨੇ ਕਿਹਾ ਕਿ ਪੰਜਾਬ ’ਤੇ ਲਗਭਗ 4 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਣ ਦੇ ਬਾਵਜੂਦ ਸਰਕਾਰ ਇਨ੍ਹਾਂ ਮੁੱਦਿਆਂ ’ਤੇ ਚਰਚਾ ਕਰਨ ਦੀ ਥਾਂ ਸਿਆਸੀ ਵਿਵਾਦਾਂ ਨੂੰ ਤਰਜੀਹ ਦੇ ਰਹੀ ਹੈ। ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਵੱਲੋਂ ਜਾਰੀ ਕੀਤੀ ਗਈ ਕਥਿਤ ਆਡੀਓ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਇਹ AI ਰਾਹੀਂ ਤਿਆਰ ਕੀਤੀ ਗਈ ਹੈ।

ਅਕਾਲੀ ਆਗੂ ਨੇ ਮਾਮਲੇ ਦੀ ਨਿਰਪੱਖ ਜਾਂਚ ਲਈ ਹਾਈਕੋਰਟ ਜਾਂ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਅਗਵਾਈ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੀ ਜਾਂਚ ’ਤੇ ਵੀ ਭਰੋਸਾ ਨਾ ਹੋਣ ਦੀ ਗੱਲ ਆਖੀ।

ਵਲਟੋਹਾ ਨੇ ਬਹਿਰੀਨ ਦੀ ਮਹਿਲਾ ਨੂੰ ਲੈ ਕੇ ਵੀ ਦੋਸ਼ ਲਗਾਏ ਅਤੇ ਕਿਹਾ ਕਿ ਜੇਕਰ ਇਹ ਸਾਬਤ ਹੋ ਜਾਵੇ ਕਿ ਕਿਸੇ ਅਕਾਲੀ ਆਗੂ ਨੇ ਉਸ ਨੂੰ ਪੰਜਾਬ ਲਿਆਉਣ ਜਾਂ ਉਸ ਦੀਆਂ ਹਵਾਈ ਟਿਕਟਾਂ ਬੁੱਕ ਕਰਵਾਉਣ ਵਿੱਚ ਭੂਮਿਕਾ ਨਿਭਾਈ ਹੈ ਤਾਂ ਉਹ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਤਿਆਰ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.