ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਮੀਨੀ ਪੱਧਰ ‘ਤੇ ਕਾਨੂੰਨ-ਵਿਵਸਥਾ ਸੰਭਾਲਣ ਵਾਲੇ ਐਸਐਚਓ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ ਅਤੇ ਕਈ ਅਧਿਕਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੁਲਿਸ ਦੀ ਕਾਰਗੁਜ਼ਾਰੀ ਨੂੰ ਸਿਰਫ਼ ਅੰਕੜਿਆਂ ਜਾਂ ਰਿਕਵਰੀ ਰਿਪੋਰਟਾਂ ਰਾਹੀਂ ਨਹੀਂ, ਸਗੋਂ ਲੋਕਾਂ ਨਾਲ ਸਿੱਧੇ ਸੰਪਰਕ ਵਿੱਚ ਰਹਿਣ ਵਾਲੇ ਅਧਿਕਾਰੀਆਂ ਦੇ ਤਜਰਬੇ ਰਾਹੀਂ ਵੀ ਸਮਝਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਡੀਜੀਪੀ, ਮੁੱਖ ਸਕੱਤਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਐਸਐਚਓ ਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ।
ਸੀਐਮ ਮਾਨ ਨੇ ਪੁਲਿਸ ਫੋਰਸ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਜਿਹੜੇ ਅਧਿਕਾਰੀ ਲੋਕਾਂ ਦੀ ਸੁਰੱਖਿਆ ਲਈ ਇਮਾਨਦਾਰੀ, ਬਹਾਦਰੀ ਅਤੇ ਨਿਡਰਤਾ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ, ਸਰਕਾਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸਮਾਗਮ ਦੌਰਾਨ ਡੀਜੀਪੀ ਗੌਰਵ ਯਾਦਵ ਸਮੇਤ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
Get all latest content delivered to your email a few times a month.