IMG-LOGO
ਹੋਮ ਪੰਜਾਬ: ਚਿਤਕਾਰਾ ਯੂਨੀਵਰਸਿਟੀ ਹੰਗਾਮਾ ਮਾਮਲੇ ’ਚ ਇੱਕ ਹੋਰ ਗ੍ਰਿਫ਼ਤਾਰੀ, ਪਾਰਥ ਮਹਿਤਾ...

ਚਿਤਕਾਰਾ ਯੂਨੀਵਰਸਿਟੀ ਹੰਗਾਮਾ ਮਾਮਲੇ ’ਚ ਇੱਕ ਹੋਰ ਗ੍ਰਿਫ਼ਤਾਰੀ, ਪਾਰਥ ਮਹਿਤਾ ਸਮੇਤ ਹੁਣ ਤੱਕ 3 ਮੁਲਜ਼ਮ ਕਾਬੂ

Admin User - Oct 03, 2026 04:56 PM
IMG

ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿੱਚ 25-26 ਸਤੰਬਰ ਦੀ ਦਰਮਿਆਨੀ ਰਾਤ ਹੋਏ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਹਰਿਆਣਾ ਦੇ ਫਤਿਹਾਬਾਦ ਵਾਸੀ ਪਾਰਥ ਮਹਿਤਾ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਉਣ ਦੇ ਦੋਸ਼ ਹਨ।

ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਪਾਰਥ ਮਹਿਤਾ ਦੀ ਸ਼ਮੂਲੀਅਤ ਸਾਹਮਣੇ ਆਈ, ਜਿਸ ਤੋਂ ਬਾਅਦ ਉਸ ਨੂੰ ਫਤਿਹਾਬਾਦ ਤੋਂ ਕਾਬੂ ਕੀਤਾ ਗਿਆ। ਉਸ ’ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਗਏ ਹਨ।

ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਨੰਗਲ ਵਾਸੀ ਹਿਮਾਂਸ਼ੂ ਅਤੇ ਅੰਬਾਲਾ ਵਾਸੀ ਆਰੀਅਨ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪਾਰਥ ਮਹਿਤਾ ਦੀ ਗ੍ਰਿਫ਼ਤਾਰੀ ਨਾਲ ਹੁਣ ਤੱਕ ਕੁੱਲ ਤਿੰਨ ਵਿਅਕਤੀ ਪੁਲਿਸ ਦੀ ਹਿਰਾਸਤ ਵਿੱਚ ਆ ਚੁੱਕੇ ਹਨ।

ਪੁਲਿਸ ਵੱਲੋਂ ਦਰਜ ਐਫਆਈਆਰ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਅਧਿਕਾਰੀਆਂ ਮੁਤਾਬਕ ਸੋਸ਼ਲ ਮੀਡੀਆ ’ਤੇ ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਉਕਸਾਉਣ ਅਤੇ ਹੋਰ ਕਥਿਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਅੱਗੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.