IMG-LOGO
ਹੋਮ ਪੰਜਾਬ: ਫਿਲੌਰ ਪੁਲਿਸ ਅਕੈਡਮੀ ‘ਚ CM ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ...

ਫਿਲੌਰ ਪੁਲਿਸ ਅਕੈਡਮੀ ‘ਚ CM ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਨਸ਼ਿਆਂ ਖ਼ਿਲਾਫ਼ ਜੰਗ ਹੋਰ ਤੇਜ਼ ਕਰਨ ਦਾ ਦਿੱਤਾ ਸੱਦਾ

Admin User - Oct 03, 2026 05:53 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨਾਲ ਸੂਬਾ ਪੱਧਰੀ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਇਹ ਬੈਠਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਦੀ ਭੂਮਿਕਾ ਨੂੰ ਲੈ ਕੇ ਕੀਤੀ ਗਈ।

ਮੀਟਿੰਗ ਵਿੱਚ 384 ਐਸ.ਐਚ.ਓਜ਼, 119 ਉਪ-ਮੰਡਲ ਡੀ.ਐਸ.ਪੀਜ਼, 28 ਸੀ.ਪੀਜ਼/ਐਸ.ਐਸ.ਪੀਜ਼ ਅਤੇ 8 ਰੇਂਜ ਡੀ.ਆਈ.ਜੀਜ਼/ਆਈ.ਜੀਜ਼ ਸਮੇਤ ਪੁਲਿਸ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਰਹੇ। ਇਸ ਦੌਰਾਨ ਅਧਿਕਾਰੀਆਂ ਨੇ ਜ਼ਮੀਨੀ ਪੱਧਰ ‘ਤੇ ਦਰਪੇਸ਼ ਚੁਣੌਤੀਆਂ, ਤਜ਼ਰਬਿਆਂ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਸੁਝਾਅ ਸਾਂਝੇ ਕੀਤੇ।

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਪੇਸ਼ੇਵਰਾਨਾ ਢੰਗ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਦਾ ਸੱਦਾ ਦਿੱਤਾ।

ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਨਸ਼ਿਆਂ ਤੇ ਅਪਰਾਧਾਂ ਖ਼ਿਲਾਫ਼ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਪ੍ਰਸ਼ੰਸਾ-ਪੱਤਰ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਨਮਾਨਿਤ ਹੋਣ ਵਾਲਿਆਂ ਵਿੱਚ 10 ਸ਼ਾਨਦਾਰ ਕਾਰਗੁਜ਼ਾਰੀ ਵਾਲੇ ਐਸ.ਐਚ.ਓਜ਼ ਵੀ ਸ਼ਾਮਲ ਰਹੇ।

ਵਿਚਾਰ-ਵਟਾਂਦਰੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨਾਲ ‘ਬੜਾ ਖਾਨਾ’ ਵਿੱਚ ਸ਼ਿਰਕਤ ਕਰਦਿਆਂ ਇਕੱਠੇ ਦੁਪਹਿਰ ਦਾ ਭੋਜਨ ਕੀਤਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.