ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਸਹਾਰਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰ ਜੀਵਨ ਲਈ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ। ਇਸ ਸਮੇਂ ਇਸ ਯੋਜਨਾ ਅਧੀਨ ਕਰੀਬ 2.84 ਲੱਖ ਲਾਭਪਾਤਰੀਆਂ ਨੂੰ ਨਿਯਮਤ ਤੌਰ ’ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਵਿੱਚ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਨੂੰ ਹੋਰ ਮਜ਼ਬੂਤ ਕਰਨ ਵਾਸਤੇ 498.16 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਹਰ ਯੋਗ ਵਿਅਕਤੀ ਤੱਕ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚੇ।
ਮੰਤਰੀ ਨੇ ਦਿਵਿਆਂਗ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਲੋਕ ਪ੍ਰਤੀਨਿਧੀਆਂ ਅਤੇ ਸਥਾਨਕ ਸੰਸਥਾਵਾਂ ਨੂੰ ਯੋਗ ਲਾਭਪਾਤਰੀਆਂ ਦੀ ਪਛਾਣ ਵਿੱਚ ਸਹਿਯੋਗ ਦੇਣ ਲਈ ਕਿਹਾ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।
Get all latest content delivered to your email a few times a month.