ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਪੰਜਾਬੀ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੈਡ ਸੰਧੂ, ਜਿਨ੍ਹਾਂ ਦਾ ਪੂਰਾ ਨਾਂ ਮਧੁਨ ਸੂਦਨ ਸੰਧੂਹੈ, ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।
ਗੋਲੀਆਂ ਲੱਗਣ ਕਾਰਨ ਉਹ ਸੜਕ ’ਤੇ ਡਿੱਗ ਗਏ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਹਾਲਾਂਕਿ ਹਮਲੇ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ।
Get all latest content delivered to your email a few times a month.