IMG-LOGO
ਹੋਮ ਪੰਜਾਬ: ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਦੀ ਵਾਪਸੀ ’ਤੇ ਤੋੜੀ ਚੁੱਪ,...

ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਦੀ ਵਾਪਸੀ ’ਤੇ ਤੋੜੀ ਚੁੱਪ, ਕਾਂਗਰਸ ਦੀ ਅੰਦਰੂਨੀ ਸਿਆਸਤ ਬਾਰੇ ਵੀ ਦਿੱਤਾ ਬਿਆਨ

Admin User - Oct 03, 2026 08:31 PM
IMG

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਵਾਪਸੀ ਸਮੇਤ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਕਾਂਗਰਸ ਹਾਈਕਮਾਨ ਨੇ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

ਅਹੁਦਾ ਮਿਲਣ ਤੋਂ ਬਾਅਦ ਪਰਗਟ ਸਿੰਘ ਨੇ ਸੋਸ਼ਲ ਮੀਡੀਆ ’ਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

ਮੀਡੀਆ ਨਾਲ ਗੱਲਬਾਤ ਦੌਰਾਨ ਪਰਗਟ ਸਿੰਘ ਨੇ ਕਾਂਗਰਸ ਵਿੱਚ ਧੜੇਬੰਦੀ ਦੀਆਂ ਚਰਚਾਵਾਂ ਨੂੰ ਰੱਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਟੀਮ ਦਾ ਖਿਡਾਰੀ ਮੰਨਦੇ ਹਨ ਅਤੇ ਪਾਰਟੀ ਦੇ ਸਾਰੇ ਸੀਨੀਅਰ ਆਗੂ ਉਨ੍ਹਾਂ ਲਈ ਸਤਿਕਾਰਯੋਗ ਹਨ। ਉਨ੍ਹਾਂ ਨੇ ਰਾਜਾ ਵੜਿੰਗ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਵੜਿੰਗ ਨੇ ਪ੍ਰਧਾਨ ਵਜੋਂ ਚੰਗਾ ਕੰਮ ਕੀਤਾ ਹੈ ਅਤੇ ਉਹ ਵੀ ਪਾਰਟੀ ਦੀ ਟੀਮ ਦਾ ਹਿੱਸਾ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.