IMG-LOGO
ਹੋਮ ਪੰਜਾਬ: ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ,...

ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ, ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

Admin User - Oct 03, 2026 08:56 PM
IMG

ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵੱਲੋਂ ਸੂਬਾ ਪੱਧਰੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਟੀਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਆਗੂਆਂ ਨੂੰ ਸੰਗਠਨ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਐਲਾਨੀ ਟੀਮ ਵਿੱਚ ਅਮਨਦੀਪ ਸਿੰਘ ਪੁਨੀਆ, ਧਨਵੰਤ ਸਿੰਘ ਜਿੰਮੀ, ਜਸਵੰਤ ਸਿੰਘ ਰਿਆੜ, ਸੁਖਦੀਪ ਸਿੰਘ ਬਰਾੜ, ਸੁਸ਼ੀਲ ਸਿਆਗ, ਅਮਨਦੀਪ ਸਿੰਘ ਰੌਕੀ, ਗੁਰਚਰਨ ਸਿੰਘ ਰਾਜਪੂਤ ਅਤੇ ਬੂਟਾ ਸਿੰਘ ਰਾਣਾ ਰਾਏ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮੇਜਰ ਸਿੰਘ ਟਿੱਬੀ, ਸਿਕੰਦਰ ਸਿੰਘ ਚੋਲਟੀ ਖੇੜੀ ਅਤੇ ਮਨਪ੍ਰੀਤ ਸਿੰਘ ਤਲਵੰਡੀ ਨੂੰ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਸੂਬਾ ਸਕੱਤਰਾਂ ਵਜੋਂ ਜਗਤਾਰ ਸਿੰਘ ਸਿੱਧੂ, ਰਸ਼ਪਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ ਲੁਥਰਾ, ਲਖਵੀਰ ਸਿੰਘ ਢਿੱਲੋਂ, ਬੂਟਾ ਸਿੰਘ ਭਾਈ ਰੂਪਾ, ਡਾ. ਅਵਤਾਰ ਸਿੰਘ ਅਤੇ ਗੁਰਮੀਤ ਸਿੰਘ ਬੀਕਾਪੁਰ ਸੋਨੀਆ ਨੂੰ ਸ਼ਾਮਲ ਕੀਤਾ ਗਿਆ ਹੈ।

ਦਵਿੰਦਰ ਸਿੰਘ ਮੋਹਾਲੀ ਨੂੰ ਦਫ਼ਤਰ ਸਕੱਤਰ ਅਤੇ ਹਰਵਿੰਦਰ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਗੁਰਮੀਤ ਸਿੰਘ ਚੀਮਾ, ਅੰਕਿਤ ਰਾਣਾ, ਸਿਮਰਨਜੀਤ ਸਿੰਘ ਬਿੱਲਾ, ਸੋਹਣ ਸਿੰਘ ਢੋਲਣਵਾਲ, ਮਹੇਕਵੀਰ ਸਿੰਘ ਸੰਧੂ ਅਤੇ ਨਰਿੰਦਰ ਪਾਲ ਸਿੰਘ ਚੰਨਾ ਨੂੰ ਬੁਲਾਰੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸੰਗਠਨ ਦੇ ਸੋਸ਼ਲ ਮੀਡੀਆ ਵਿੰਗ ਦੀ ਜ਼ਿੰਮੇਵਾਰੀ ਧੀਰਜ ਧੋਟ ਮੋਹਾਲੀ ਨੂੰ ਇੰਚਾਰਜ ਅਤੇ ਕੰਵਲਜੀਤ ਸਿੰਘ ਨੂੰ ਕੋ-ਇੰਚਾਰਜ ਵਜੋਂ ਦਿੱਤੀ ਗਈ ਹੈ। ਅਰੁਣ ਕੁਮਾਰ ਸ਼ਰਮਾ ਕੈਸ਼ੀਅਰ ਹੋਣਗੇ, ਜਦਕਿ ਮਲਕੀਤ ਸਿੰਘ ਫਿਰੋਜ਼ਪੁਰ ਨੂੰ ਆਈਟੀ ਸੈੱਲ ਦਾ ਇੰਚਾਰਜ ਅਤੇ ਕਮਲ ਸੋਨੂੰ ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਨਵੀਂ ਟੀਮ ਦੇ ਐਲਾਨ ਮੌਕੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਟੀਮ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਕਿਸਾਨ ਮੋਰਚੇ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਏਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.